ਸਿੱਖ ਜਥੇਬੰਦੀਆਂ ਵਿਚਾਲੇ ਹੋਏ ਟਕਰਾਅ ਪਿੱਛੋਂ ਸ਼੍ਰੋਮਣੀ ਕਮੇਟੀ ਦੀ ਵੱਡੀ ਕਾਰਵਾਈ

10/24/2020 8:56:24 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਸਾਹਮਣੇ ਬੀਤੇ ਕਈ ਦਿਨਾਂ ਤੋਂ ਧਰਨਾ ਲਗਾਈ ਬੈਠੇ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੁੱਲੜਬਾਜ਼ੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ 'ਤੇ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕੀਤਾ ਹੈ। ਧਰਨਾਕਾਰੀਆਂ ਇਸ ਹਰਕਤ ਨਾਲ ਸ਼੍ਰੋਮਣੀ ਕਮੇਟੀ ਦੇ ਕਈ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਨੇ ਜਾਰੀ ਇਕ ਬਿਆਨ 'ਚ ਕਿਹਾ ਕਿ ਇਹ ਧਰਨਾਕਾਰੀ ਬੀਤੇ ਕਈ ਦਿਨਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ 'ਚ ਦਖ਼ਲ ਦਿੰਦੇ ਆ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਨੂੰ ਗਾਲੀ-ਗਲੋਚ ਵੀ ਕਰ ਰਹੇ ਹਨ। ਇਨ੍ਹਾਂ ਧਰਨਾਕਾਰੀਆਂ ਨੇ ਤਾਂ ਅੱਜ ਉਦੋਂ ਹੱਦ ਹੀ ਕਰ ਦਿੱਤੀ, ਜਦੋਂ ਇਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਗੇਟ ਅੱਗੇ ਰੋਕ ਕੇ ਮੰਦਭਾਸ਼ਾ ਬੋਲਦੇ ਰਹੇ। ਇਸ ਦੇ ਨਾਲ ਹੀ ਇਨ੍ਹਾਂ ਨੇ ਦੁਪਹਿਰ ਦੇ ਲੰਗਰ ਸਮੇਂ ਜਾ ਰਹੇ ਮੁਲਾਜ਼ਮਾਂ ਨੂੰ ਗੇਟ ਤੋਂ ਬਾਹਰ ਨਾ ਨਿਕਲਣ ਦੇਣ ਦੀ ਕੋਝੀ ਹਰਕਤ ਕੀਤੀ ਅਤੇ ਕਿਰਪਾਨਾਂ ਉਛਾਲ ਕੇ ਗਾਲੀ-ਗਲੋਚ ਕਰਦੇ ਰਹੇ। ਸਵੇਰ ਤੋਂ ਲੈ ਕੇ ਕੁਝ ਲੋਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਕੇ ਬੈਠ ਗਏ ਅਤੇ ਪ੍ਰਬੰਧਕੀ ਕੰਮ-ਕਾਜ 'ਚ ਵਿਘਨ ਪਾਇਆ।

ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ

PunjabKesari

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕਿਹਾ ਕਿ ਧਰਨਾ ਲਗਾਉਣ ਵਾਲੇ ਲੋਕ ਜਿਨ੍ਹਾਂ 'ਚ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਮੁਹਾਲਮ ਆਦਿ ਮੌਜੂਦ ਹਨ, ਬੀਤੇ ਕਈ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦੇਣ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਉਂਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਸੱਟ ਮਾਰ ਰਹੇ ਹਨ। ਸੁਖਜੀਤ ਸਿੰਘ ਖੋਸਾ ਵੱਲੋਂ ਗੁਰਦੁਆਰਾ ਬੁੰਗਾ ਬਾਬਾ ਗੁਰਬਖ਼ਸ਼ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਵੀ ਖੰਡਤ ਕੀਤਾ ਅਤੇ ਅਖੰਡ ਪਾਠੀ ਸਿੰਘ ਨੂੰ ਉਠਾ ਕੇ ਚੱਲਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਮਰਯਾਦਾ ਦਾ ਬਹੁਤ ਵੱਡਾ ਉਲੰਘਣ ਕੀਤਾ। ਇਸ ਨੇ ਇਕ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਨੂੰ ਚੱਲ ਰਹੀ ਇਸ਼ਨਾਨ ਦੀ ਮਰਯਾਦਾ ਵੇਲੇ ਦਾਖਲ ਹੋ ਕੇ ਉਥੇ ਇਕ ਹੋਰ ਬੜੀ ਵੱਡੀ ਘੋਰ ਬੇਅਦਬੀ ਕੀਤੀ। ਇਸ ਤਰ੍ਹਾਂ ਇਹ ਮਰਯਾਦਾ ਵਿਚ ਦਖ਼ਲ ਦੇਣ ਦੀ ਕੋਸ਼ਿਸ਼ ਕਰਦਾ ਆ ਰਿਹਾ ਹੈ। ਇਹ ਸੰਗਤਾਂ ਨੂੰ ਗੁੰਮਰਾਹ ਕਰਕੇ ਮਨਮੱਤੀ ਕਾਰਵਾਈਆਂ ਕਰ ਰਿਹਾ ਹੈ। ਇਥੇ ਹੀ ਬਸ ਨਹੀਂ ਕੁਝ ਦਿਨ ਪਹਿਲਾਂ ਇਸ ਦੀ ਨਸ਼ੇ ਵਿਚ ਗੁਲਤਾਨ ਹੋਣ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਨਾਲ ਇਸ ਦਾ ਅਸਲ ਚਿਹਰਾ ਸੰਗਤ ਸਾਹਮਣੇ ਆਇਆ। ਅੱਜ ਇਨ੍ਹਾਂ ਲੋਕਾਂ ਦੀ ਸ਼ਹਿ 'ਤੇ ਕੁਝ ਵਿਅਕਤੀਆਂ ਸਵੇਰ ਤੋਂ ਲੈ ਕੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸ਼ਰ•ੇਆਮ ਗਾਲੀ-ਗਲੋਚ ਕਰਦੇ ਰਹੇ, ਜਿਸ ਨਾਲ ਮੁਲਾਜ਼ਮਾਂ ਦੀ ਮਾਨਸਿਕ ਅਵਸਥਾ ਪੀੜਤ ਹੋਈ। ਇਸ 'ਤੇ ਜਦੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਇਨ੍ਹਾਂ ਨੂੰ ਸਤਿਕਾਰ ਨਾਲ ਸਮਝਾਉਣ ਦੀ ਬੇਨਤੀ ਕੀਤੀ ਤਾਂ ਇਨ੍ਹਾਂ ਨੇ ਨੰਗੀਆਂ ਕਿਰਪਾਨਾਂ ਨਾਲ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਕਈ ਮੁਲਾਜ਼ਮਾਂ ਨੂੰ ਭਾਰੀ ਸੱਟਾਂ ਲੱਗੀਆਂ ਅਤੇ ਹਸਪਤਾਲ ਵਿਚ ਜ਼ੇਰੇ ਇਲਾਜ਼ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਅਨਾਜ ਘੋਟਾਲੇ ਦੀ ਸੀ. ਬੀ. ਆਈ. ਜਾਂਚ ਦੀ ਕੀਤੀ ਮੰਗ

ਇਕ ਮੁਲਾਜ਼ਮ ਦੀ ਹਾਲਤ ਬਹੁਤ ਗੰਭੀਰ ਹੈ। ਅਜਿਹਾ ਕਰਕੇ ਇਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ ਦਾ ਭਾਰੀ ਉਲੰਘਣ ਕੀਤਾ ਹੈ, ਜਿਸ ਲਈ ਇਹ ਫ਼ੌਜਦਾਰੀ ਕਾਨੂੰਨ ਅਧੀਨ ਵੀ ਦੋਸ਼ੀ ਹੈ ਅਤੇ ਗੁਰਮਤਿ ਮਰਯਾਦਾ ਦਾ ਉਲੰਘਣ ਕਰਨ ਦਾ ਵੀ ਵੱਡਾ ਦੋਸ਼ੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਧਰਨਾ ਉਠਾਉਣ ਲਈ ਕਈ ਵਾਰ ਲਿਖਿਆ ਹੈ ਅਤੇ ਇਹ ਵੀ ਦੱਸਿਆ ਹੈ ਕਿ ਇਨ੍ਹਾਂ ਦੀਆਂ ਕਾਰਵਾਈਆਂ ਕਾਰਨ ਮਾਹੌਲ ਖਰਾਬ ਹੋ ਸਕਦਾ ਹੈ ਪਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ। ਸਰਕਾਰ ਦੀ ਭੂਮਿਕਾ ਵੀ ਸਵਾਲ ਪੈਦਾ ਕਰਦੀ ਹੈ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਆਖਿਆ ਕਿ ਦੋਸ਼ੀਆਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਇਨ੍ਹਾਂ ਅਹੁਦੇਦਾਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਕ ਬੇਨਤੀ ਪੱਤਰ ਦਿੱਤਾ, ਜਿਸ 'ਚ ਧਰਨਾਕਾਰੀਆਂ ਵੱਲੋਂ ਕੀਤੀ ਗਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਦੀ ਉਲੰਘਣਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਬੁਲਾ ਕੇ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਵਿਵਾਦਾਂ 'ਚ ਵਲਟੋਹਾ ਪੁਲਸ, ਹਿਰਾਸਤ 'ਚ ਰੱਖੇ ਵਿਅਕਤੀ ਦੀ ਮੌਤ 


Anuradha

Content Editor

Related News