ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ ਦਾ ਦਿਹਾਂਤ
Wednesday, Mar 10, 2021 - 03:49 PM (IST)
ਬਾਲਿਆਂਵਾਲੀ (ਸ਼ੇਖਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮ੍ਰਿਤਸਰ) ਦੇ ਮੈਂਬਰ ਗੁਰਤੇਜ ਸਿੰਘ ਢੱਡੇ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿੰਦਿਆਂ ਸਦੀਵੀ ਵਿਛੋੜਾ ਦੇ ਗਏ। ਜਥੇਦਾਰ ਢੱਡੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਬੀਤੇ ਦਿਨੀਂ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਅੱਜ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।
ਇਹ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ
ਜ਼ਿਕਰਯੋਗ ਹੈ ਕਿ ਜਥੇਦਾਰ ਗੁਰਤੇਜ ਸਿੰਘ ਢੱਡੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕਾਫ਼ੀ ਅਸਰ ਰਸੂਖ ਸੀ ਅਤੇ ਪਿਛਲੇ ਸਾਲ ਉਹ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਜਥੇਦਾਰ ਢੱਡੇ ਦਾ ਅੰਤਿਮ ਸੰਸਕਾਰ 11 ਮਾਰਚ ਨੂੰ ਸਵੇਰੇ 10 ਵਜੇ ਪਿੰਡ ਢੱਡੇ ਵਿਖੇ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਢੱਡੇ ਦੀ ਬੇਵਕਤੀ ਮੌਤ 'ਤੇ ਸੂਬੇ ਦੇ ਧਾਰਮਿਕ ਤੇ ਰਾਜਨੀਤਕ ਆਗੂਆਂ ਨੇ ਢੱਡੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਸੈਰ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦਿੱਤੀ ਦਰਦਨਾਕ ਮੌਤ