SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦਾ ਹੋਇਆ ਦੇਹਾਂਤ, ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ

Tuesday, Jun 14, 2022 - 01:18 PM (IST)

ਸ੍ਰੀ ਅਨੰਦਪੁਰ ਸਾਹਿਬ (ਚੌਵੇਸ਼) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ (66) ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪਿੱਛੇ ਆਪਣੀ ਧਰਮ ਪਤਨੀ, ਇਕ ਧੀ ਅਤੇ ਇਕ ਸਪੁੱਤਰ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਦਾ ਸਸਕਾਰ ਅੱਜ ਸ਼ਾਮ ਚਾਰ ਵਜੇ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਪ੍ਰਿੰ. ਸੁਰਿੰਦਰ ਸਿੰਘ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਗੁਰਦੇ ਤਬਦੀਲ ਕਰਵਾਏ ਸਨ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਦੱਸ ਦੇਈਏ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐੱਸ.ਸੀ. ਕੋਟੇ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ। ਇਸ ਦੁੱਖ ਦੀ ਘੜੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦੇ ਨਾਲ-ਨਾਲ ਹੋਰ ਇਲਾਕੇ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਿੰਸੀਪਲ ਸੁਰਿੰਦਰ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੂਰਾ ਜੀਵਨ ਸਿੱਖੀ ਪ੍ਰਚਾਰ ਨੂੰ ਸਮਰਪਿਤ ਕਰਨ ਵਾਲੀ ਸ਼ਖ਼ਸੀਅਤ ਦੇ ਤੁਰ ਜਾਣ ਨਾਲ ਵੱਡਾ ਪੰਥਕ ਘਾਟਾ ਪਿਆ ਹੈ, ਜੋ ਪੂਰਾ ਨਹੀਂ ਹੋ ਸਕਦਾ। ਧਾਮੀ ਨੇ ਕਿਹਾ ਕਿ ਇਕ ਵਿਦਵਾਨ ਸਿੱਖ ਸਕਾਲਰ ਵਜੋਂ ਆਪਣੀ ਪਛਾਣ ਬਣਾਉਣ ਦੇ ਨਾਲ-ਨਾਲ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਉਹ ਸੰਸਥਾ ਦੀ ਚੜ੍ਹਦੀ ਕਲਾ ਲਈ ਸੇਧਮਈ ਸਲਾਹ ਦਿੰਦੇ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਮੇਤ ਹੋਰਨਾਂ ਪੰਥਕ ਸ਼ਖ਼ਸੀਅਤਾਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪ੍ਰਿੰਸੀਪਲ ਸੁਰਿੰਦਰ ਸਿੰਘ ਨਮਿਤ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News