ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
Tuesday, Sep 01, 2026 - 06:15 PM (IST)
ਅੰਮ੍ਰਿਤਸਰ(ਸਰਬਜੀਤ)- ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਨੇ ਨੇਪਾਲ ਵਿੱਚ ਕੁਦਰਤੀ ਆਫ਼ਤ ਤੋਂ ਬਾਅਦ ਪੈਦਾ ਹੋਏ ਹਾਲਾਤ ਅਤੇ ਪ੍ਰਭਾਵਿਤ ਲੋਕਾਂ ਦੀਆਂ ਮੌਜੂਦਾ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨੇਪਾਲ ਸਰਕਾਰ ਦੇ ਅਧਿਕਾਰੀਆਂ ਕੋਲੋਂ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਨੂੰ ਸਭ ਤੋਂ ਵੱਧ ਕਿਹੜੀ ਰਾਹਤ ਸਮੱਗਰੀ ਦੀ ਲੋੜ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਨੇਪਾਲ ਵਿਚ ਕੁਦਰਤੀ ਆਫਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਅਗਲੀ ਜਾਣਕਾਰੀ ਅਤੇ ਲੋੜ ਅਨੁਸਾਰ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਕਿ ਕੁਦਰਤੀ ਆਫ਼ਤਾਂ ਅਤੇ ਸੰਕਟ ਦੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ ਅਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇ।
ਇਹ ਵੀ ਪੜ੍ਹੋ-ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਉਨ੍ਹਾਂ ਦੱਸਿਆ ਕਿ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤ ਸਮੇਂ ਮਨੁੱਖਤਾ ਦੀ ਸੇਵਾ ਲਈ ਕੀਤੀ ਪਹੁੰਚ ਲਈ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਬਣਾਈ ਰੂਪ ਰੇਖਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਨੇਪਾਲ ਸਰਕਾਰ ਦੀ ਸਹਿਮਤੀ ਅਤੇ ਉਸ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਰਾਹਤ ਕਾਰਜ ਕੀਤੇ ਜਾਣਗੇ। ਭਾਈ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਲੋੜੀਂਦੀ ਪ੍ਰਵਾਨਗੀ ਬਾਰੇ ਆਖਿਆ ਗਿਆ ਹੈ। ਸਰਕਾਰੀ ਨੁਮਾਇੰਦਿਆਂ ਅਨੁਸਾਰ ਉਹ ਜਲਦ ਹੀ ਸਾਰੀ ਰੂਪਰੇਖਾ ਸ਼੍ਰੋਮਣੀ ਕਮੇਟੀ ਨੂੰ ਦੱਸਣਗੇ, ਜਿਸ ਅਨੁਸਾਰ ਰਾਹਤ ਸੇਵਾਵਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਤੋਂ ਇਲਾਵਾ ਨੇਪਾਲ ਤੋਂ ਸ. ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਪ੍ਰੀਤਮ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ- ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
