ਪਾਕਿ ਵੀਜ਼ੇ ਲਈ SGPC ਨੇ ਹੋਰ ਕਰੜੇ ਕੀਤੇ ਨਿਯਮ, ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ (ਵੀਡੀਓ)

Sunday, Nov 16, 2025 - 04:41 PM (IST)

ਪਾਕਿ ਵੀਜ਼ੇ ਲਈ SGPC ਨੇ ਹੋਰ ਕਰੜੇ ਕੀਤੇ ਨਿਯਮ, ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ (ਵੀਡੀਓ)

ਅੰਮ੍ਰਿਤਸਰ (ਵੈੱਬ ਡੈਸਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਪਾਕਿਸਤਾਨ ਜਾਣ ਵਾਲੀਆਂ ਇਕੱਲੀਆਂ ਮਹਿਲਾ ਤੀਰਥ ਯਾਤਰੀਆਂ ਦੇ ਵੀਜ਼ਾ ਅਰਜ਼ੀਆਂ ਲਈ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਇਹ ਫੈਸਲਾ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਪਾਕਿਸਤਾਨ ਗਈ ਸੀ ਅਤੇ ਉੱਥੇ ਧਰਮ ਪਰਿਵਰਤਨ ਕਰ ਕੇ ਨਿਕਾਹ ਕਰਵਾ ਲਿਆ ਤੇ ਵਾਪਸ ਨਹੀਂ ਪਰਤੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੁਣ ਭਵਿੱਖ 'ਚ ਪਾਕਿਸਤਾਨ ਕਿਸੇ ਵੀ ਇਕੱਲੀ ਔਰਤ ਨੂੰ ਵੀਜ਼ਾ ਨਹੀਂ ਦੇਵੇਗੀ। ਸਕੱਤਰ ਪ੍ਰਤਾਪ ਸਿੰਘ ਨੇ ਸਰਬਜੀਤ ਕੌਰ ਦੇ ਵਿਵਹਾਰ ਦੀ ਸਖ਼ਤ ਸ਼ਬਦਾ 'ਚ ਨਿੰਦਾ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਨਾਮ ਬਦਲਣ ਅਤੇ ਨਿਕਾਹ ਕਰਨ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਬਜੀਤ ਪਹਿਲਾਂ ਤੋਂ ਹੀ ਪਾਕਿਸਤਾਨ 'ਚ ਕਿਸੇ ਦੇ ਸੰਪਰਕ ਵਿੱਚ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਬੁਲੇਟ ਚਾਲਕ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਇਹ ਕੰਮ

ਸਕੱਤਰ ਪ੍ਰਤਾਪ ਸਿੰਘ ਨੇ ਸਵਾਲ ਉਠਾਇਆ ਕਿ ਸਬੰਧਤ ਜਾਂਚ ਏਜੰਸੀਆਂ ਕੀ ਕਰ ਰਹੀਆਂ ਸਨ ਅਤੇ ਇਹ ਗਤੀਵਿਧੀ ਉਨ੍ਹਾਂ ਦੇ ਧਿਆਨ ਵਿੱਚ ਕਿਉਂ ਨਹੀਂ ਆਈ। ਸਰਕਾਰ ਵੱਲੋਂ ਏਜੰਸੀਆਂ ਇਨਕੁਆਇਰੀ ਕਰਦਿਆਂ ਹਨ ਅਤੇ ਕਈਆਂ ਨੂੰ ਬਾਰਡਰ ਤੋਂ ਵਾਪਸ ਵੀ ਭੇਜਿਆ ਗਿਆ ਸੀ ਪਰ ਇਹ ਮਾਮਲਾ ਧਿਆਨ 'ਚ ਕਿਉਂ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਹੋਰ ਯਾਤਰੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਜਿਸ ਪਰਿਵਾਰ ਦੀ ਬੀਬੀ ਗਈ ਹੈ ਉਸ ਪਰਿਵਾਰ 'ਤੇ ਕੀ ਬੀਤੀ ਹੋਵੇਗੀ। ਉਸ ਨੇ ਆਪਣੇ ਪਰਿਵਾਰ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਰ ਸਖ਼ਤ ਕਾਰਵਾਈ ਕਰੇਗੀ ਅਤੇ ਭਵਿੱਖ ਵਿਚ ਕਦੇ ਵੀ ਇਕੱਲੀ ਬੀਬੀ ਨੂੰ ਪਾਕਿਸਤਾਨ ਜਾਣ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਜਵਾਕ ਨਾਲ ਗਲਤ ਕੰਮ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ

ਜ਼ਿਕਰਯੋਗ ਹੈ ਕਿ ਸਰਬਜੀਤ ਕੌਰ 4 ਨਵੰਬਰ 2025 ਨੂੰ 1932 ਸ਼ਰਧਾਲੂਆਂ ਦੇ ਜਥੇ ਨਾਲ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਗਈ ਸੀ। ਹਾਲਾਂਕਿ, ਉਹ ਵਾਪਸੀ ਵਾਲੇ ਜਥੇ ਵਿੱਚ ਸ਼ਾਮਲ ਨਹੀਂ ਹੋਈ। ਜਦੋਂ ਜਾਂਚ ਕੀਤੀ ਗਈ, ਤਾਂ ਉਸ ਦੇ ਇਮੀਗ੍ਰੇਸ਼ਨ ਫਾਰਮ ਵਿੱਚ ਕੌਮੀਅਤ (Nationality) ਅਤੇ ਪਾਸਪੋਰਟ ਨੰਬਰ ਖਾਲੀ ਪਾਏ ਗਏ, ਜਿਸ ਨਾਲ ਸ਼ੱਕ ਹੋਰ ਵਧ ਗਿਆ।


author

Shivani Bassan

Content Editor

Related News