ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਫੈਸਲਾ :SGPC ਦੀ ਸਟੇਜ 'ਤੇ ਹੀ ਹੋਣਗੇ ਸਾਂਝੇ ਸਮਾਗਮ

10/21/2019 5:25:54 PM

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ ਸਮਾਗਮਾਂ ਨੂੰ ਲੈ ਕੇ ਸਰਕਾਰ ਅਤੇ ਐੱਸ. ਜੀ. ਪੀ. ਸੀ. 'ਚ ਸਹਿਮਤੀ ਬਣ ਗਈ ਹੈ।  550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ ਕਿ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮ ਸਾਂਝੇ ਤੌਰ 'ਤੇ ਕੀਤੇ ਜਾਣਗੇ। ਆਦੇਸ਼ ਜਾਰੀ ਕਰਦੇ ਹੋਏ ਇਹ ਕਿਹਾ ਗਿਆ ਹੈ ਕਿ ਐੱਸ. ਜੀ. ਪੀ. ਸੀ. ਦੀ ਸਟੇਜ 'ਤੇ ਹੀ ਸਾਂਝੇ ਸਮਾਗਮ ਕੀਤੇ ਜਾਣਗੇ। ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਗੱਲ ਨੂੰ ਲੈ ਕੇ ਐੱਸ. ਜੀ. ਪੀ. ਸੀ. ਅਤੇ ਸਰਕਾਰ ਵਿਚਕਾਰ ਰੇੜਕਾ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਜੋ ਵੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੀਤਾ ਜਾਵੇਗਾ, ਉਹ ਸਰਕਾਰ ਨੂੰ ਮਨਜ਼ੂਰ ਹੋਵੇਗਾ।


Anuradha

Content Editor

Related News