ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

Saturday, Jun 20, 2026 - 04:47 PM (IST)

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀਡੀਓ ਦੀ ਜਾਂਚ ਦੋ ਲੈਬਾਂ ਤੋਂ ਕਰਵਾਉਣ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਵੀਡੀਓ ਅਸਲੀ ਹੈ ਤੇ ਨਾ ਹੀ ਕੋਈ ਛੇੜਛਾੜ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਸੱਚ ਨੂੰ ਸੱਚ ਮੰਨਣ ਦੀ ਬਜਾਏ ਨਵੀਆਂ-ਨਵੀਆਂ ਗੱਲਾਂ ਪੇਸ਼ ਕਰ ਰਹੇ ਹਨ, ਜਿਨ੍ਹਾਂ ਦਾ ਕੋਈ ਤੱਥ ਨਾਲ ਸਬੰਧ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੀਡੀਓ ਸਬੰਧੀ ਮੁੱਖ ਮੰਤਰੀ ਦੀ ਆਪਣੀ ਹੀ ਪਾਰਟੀ ਦੇ ਰਹਿ ਚੁੱਕੇ ਨੁਮਾਇੰਦੇ ਅਤੇ ਐਚ.ਐਸ. ਫੂਲਕਾ ਵਰਗੇ ਬੁੱਧੀਜੀਵੀਆਂ ਨੇ ਵੀ ਵੀਡੀਓ ਦੀ ਅਸਲੀ ਹੋਣ ਦੀ ਹਾਮੀ ਭਰੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ

ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਜਿਸ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ 'ਤੇ ਪੇਸ਼ ਹੋਏ ਸੀ ਤਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਆਖਿਆ ਸੀ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ ਦੱਸਣ ਜਿੱਥੋਂ ਵੀਡੀਓ ਦੀ ਜਾਂਚ ਹੋਵੇਗੀ। ਇਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਜਾਂਚ ਕਰਵਾਉਣ ਲਈ ਹਾਮੀ ਭਰੀ ਸੀ, ਪਰ ਜਾਂਚ ਨਹੀਂ ਕਰਵਾਈ ਗਈ। ਜਦੋਂ ਹੁਣ ਇਨ੍ਹਾਂ ਵੀਡੀਓ ਦੀ ਜਾਂਚ ਹੋ ਗਈ ਹੈ  ਤਾਂ ਮੁੱਖ ਮੰਤਰੀ ਕਹਿ ਰਹੇ ਹਨ ਕਿ ਇਹ ਵੀਡੀਓ ਮੇਰੀ ਨਹੀਂ ਹੈ ਅਤੇ ਇਸ 'ਚ ਜਿਹੜਾ ਵਿਅਕਤੀ ਹੈ ਉਹ ਵੀ ਮੈਂ ਨਹੀਂ ਹਾਂ ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਇਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਸ ਕੀਤੇ ਗਏ ਮਤੇ ਨੂੰ ਪੜ੍ਹਦੇ ਹੋਏ ਕਿਹਾ ਹੈ ਕਿ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਰੋਸ਼ਨੀ 'ਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁੱਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਇਸ ਲਈ ਉਹ ਤੁਰੰਤ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਕੌਮੀ ਰਵਾਇਤਾਂ ਅੱਗੇ ਸਿਰ ਝੁਕਾਉਣਾ ਹਰ ਸਿੱਖ ਦਾ ਫਰਜ਼ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਪ੍ਰਚਾਰ ਲਈ ਜ਼ਿੰਮੇਵਾਰ ਸਿੱਖ ਸੰਸਥਾ ਹੈ। ਇਸ ਲਈ ਪੂਰੀ ਕੌਮ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨ ਪਰੰਪਰਾ ਮਰਿਆਦਾ ਅਤੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਕੌਮੀ ਏਕਤਾ ਅਨੁਸ਼ਾਸਨ ਅਤੇ ਗੁਰਮਤ ਸਿਧਾਂਤਾਂ ਅਨੁਸਾਰ ਆਪਣਾ ਫਰਜ਼ ਨਿਭਾਵੇ । ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ  27 ਜੂਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਹਾਊਸ ਦੀ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ 12 ਵਜੇ ਸਾਰੇ ਮੈਂਬਰਾਂ ਨਾਲ ਜਨਰਲ ਇਕੱਤਰਤਾ ਰੱਖੀ ਗਈ ਹੈ, ਜਿਸ ਸਬੰਧੀ ਸਾਰੇ ਮੈਂਬਰਾਂ ਨੂੰ ਸਮੇਂ ਅਨੁਸਾਰ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ

ਪ੍ਰਧਾਨ ਧਾਮੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਕਿ ਸਾਰੇ ਮੈਂਬਰ ਸਾਹਿਬਾਨ ਨਾਲ ਰਾਬਤਾ ਕਰਕੇ ਪਹਿਲਾਂ ਵੱਡੇ ਅਹੁਦੇਦਾਰ ਆਪਣੇ-ਆਪਣੇ ਹਲਕਿਆਂ 'ਚ ਇਕੱਠ ਕਰਵਾਉਣਗੇ। ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹਲਕੇ 'ਚ ਲੋਕਾਂ ਦੀ ਕਚਹਿਰੀ ਲਗਾ ਕੇ ਸਾਰਾ ਸੱਚ ਅਤੇ ਝੂਠ ਸਾਹਮਣੇ ਲਿਆਂਦਾ ਜਾਵੇਗਾ। ਐਡਵੋਕੇਟ ਧਾਮੀ ਨੇ ਅੰਤ 'ਚ ਕਿਹਾ ਕਿ ਮੁੱਖ ਮੰਤਰੀ ਦੀਆਂ ਹੋਰ ਵੀਡੀਓਜ਼ ਨਾਲ ਸਾਡਾ ਕੋਈ ਸਰੋਕਾਰ ਨਹੀਂ, ਕਿਉਂਕਿ ਉਹ ਕਿਸੇ ਹੋਰ ਢੰਗ ਦੀਆਂ ਹੋਣਗੀਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News