ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
Sunday, Sep 20, 2026 - 01:27 PM (IST)
ਅੰਮ੍ਰਿਤਸਰ- ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਕਈ ਵੱਡੇ ਫੈਸਲੇ ਲਏ ਗਏ ਹਨ। ਇਸ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਖੜ੍ਹੇ ਹੋ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗ੍ਰੰਥੀ ਮਲਕੀਤ ਸਿੰਘ ’ਤੇ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸਖ਼ਤ ਫੈਸਲਾ ਲਿਆ ਗਿਆ ਹੈ। ਪੰਜ ਸਿੰਘ ਸਾਹਿਬਾਨ ਨੇ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ 'ਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ, ਉਹ ਪੰਥ ਵਿੱਚੋਂ ਖਾਰਜ ਮੰਨੇ ਜਾਣਗੇ।ਅੱਜ ਹੋਈ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
