ਨਰਾਇਣ ਚੌੜਾ ਨੂੰ ਜ਼ਮਾਨਤ ਮਿਲਣ ''ਤੇ SGPC ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਵੱਡਾ ਬਿਆਨ

Tuesday, Mar 25, 2025 - 06:32 PM (IST)

ਨਰਾਇਣ ਚੌੜਾ ਨੂੰ ਜ਼ਮਾਨਤ ਮਿਲਣ ''ਤੇ SGPC ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਵੱਡਾ ਬਿਆਨ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਨਰਾਇਣ ਚੌੜਾ ਦੇ ਜ਼ਮਾਨਤ ਮਿਲਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਅੱਜ ਮਨ ਨੂੰ ਬਹੁਤ ਦੁੱਖ ਹੋਇਆ ਜਦੋਂ ਪਤਾ ਲੱਗਾ ਕਿ ਅੰਮ੍ਰਿਤਸਰ ਅਦਾਲਤ ਵੱਲੋਂ ਉਸ ਇਨਸਾਨ ਨੂੰ ਜ਼ਮਾਨਤ ਦਿੱਤੀ ਗਈ ਹੈ ਜਿਸ ਇਨਸਾਨ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਮਰਿਆਦਾ ਨੂੰ ਭੰਗ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਸੇਵਾ ਕਰ ਰਹੇ ਇਨਸਾਨ 'ਤੇ ਜਾਨਲੇਵਾ ਹਮਲਾ ਕੀਤਾ ਸੀ।

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਭਾਵੇਂ ਉਕਤ ਇਨਸਾਨ ਕੋਲ ਜ਼ੈੱਡ ਪਲੱਸ ਸਕਿਓਰਿਟੀ ਹੈ ਪਰ ਉਹ ਸ੍ਰੀ ਅਕਾਲ ਤਖ਼ਤ ਦਾ ਹੁਕਮ ਮਨ ਕੇ ਬਿਨਾਂ ਸਕਿਓਰਿਟੀ ਤੋਂ ਸੇਵਾ ਕਰ ਰਿਹਾ ਸੀ ਅਤੇ ਉਸ 'ਤੇ ਗੋਲੀ ਚਲਾਉਣ ਵਾਲੇ ਇਨਸਾਨ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- Punjab: ਮਾਤਮ 'ਚ ਬਦਲੀਆਂ ਖੁਸ਼ੀਆਂ, ਕੱਲ੍ਹ ਭਰਾ ਅੱਜ ਭੈਣ ਦੀ ਮੌਤ

ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਹਮਲਾ ਕਰਵਾਇਆ ਗਿਆ ਸੀ ਤਾਂ ਜੋ ਸਿੱਖ ਕੌਮ ਅਤੇ ਖਾਸ ਕਰ ਕੇ ਅਕਾਲੀ ਦਲ ਨੂੰ ਲੀਡਰ ਲੈਸ ਕੀਤਾ ਜਾਵੇ। ਉਨ੍ਹਾਂ ਕਿਹਾ ਜੇਕਰ ਕੋਈ ਸਿੱਖ ਸ੍ਰੀ ਅਕਾਲ ਤਖ਼ਤ ਦਾ ਹੁਕਮ ਲਾਗੂ ਕਰਦਾ ਹੈ ਤਾਂ ਇਨ੍ਹਾਂ 'ਚੋਂ ਹੀ ਕੁਝ ਤਾਕਤਾਂ ਹਮਲਾ ਕਰਦੀਆਂ ਹਨ। ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਹਰ ਕੋਈ ਸ੍ਰੀ ਹਰਿਮੰਦਰ ਸਾਹਿਬ ਨਿਮਾਣਾ ਸਿੱਖ ਬਣ ਕੇ ਆਉਂਦਾ ਹੈ ਪਰ ਹੁਣ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਕੇ ਇਹ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ ਇਨਸਾਨ ਉੱਥੇ ਜਾ ਕੇ ਕਿੜ ਕੱਢ ਸਕਦਾ ਹੈ।

ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ

ਉਨ੍ਹਾਂ ਕਿਹਾ ਕਿ ਕੌਮ ਤੇ ਪੰਜਾਬ ਦੇ ਲੋਕ ਚਿੰਤਤ ਹਨ ਕਿ ਸਰਕਾਰ ਕਿਹੜੇ ਰਾਹ ਪਈ ਹੈ। ਜੇਕਰ ਕਿਸੇ ਸ਼ਰਾਰਤੀ ਅਨਸਰ ਨੇ ਇਹ ਘਿਣੌਨੀ ਹਰਕਤ ਕੀਤੀ ਸੀ ਤਾਂ ਪੰਜਾਬ ਸਰਕਾਰ ਦਾ ਫਰਜ਼  ਬਣਦਾ ਸੀ ਕਿ ਸਖ਼ਤ ਤੋਂ ਸਖ਼ਤ ਧਾਰਾਵਾਂ ਲਗਾ ਕੇ ਮਸਾਲੀ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਜੋ ਕਿ ਕੋਈ ਆਉਣ ਵਾਲੇ ਸਮੇਂ 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਭੰਗ ਨਾ ਕਰ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News