''ਅਸੀਂ ਖ਼ੁਦ ਕਰਾਂਗੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਰੱਖਿਆ'', SGPC ਮੈਂਬਰਾਂ ਨੂੰ ਸਰਹੱਦੀ ਪਿੰਡਾਂ ਨੇ ਦਵਾਇਆ ਭਰੋਸਾ
Friday, May 09, 2025 - 03:06 PM (IST)

ਗੁਰਦਾਸਪੁਰ(ਹਰਮਨ)-ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਅਤੇ ਪੁੰਛ ਵਿੱਚ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਬਾਰਡਰ ਏਰੀਏ ਨਾਲ ਲੱਗਦੇ ਗੁਰਦੁਆਰੇ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਲਜਾਇਆ ਜਾਵੇ। ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵੱਖ-ਵੱਖ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਗੁਰਦੁਆਰਾ ਸਾਹਿਬ ਵਿੱਚ ਪਏ ਪਾਵਨ ਸਰੂਪਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ ਅਤੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਪਹੁੰਚਾਇਆ ਜਾ ਸਕੇ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਇਸ ਤਹਿਤ ਜਦੋਂ ਗੁਰਦਾਸਪੁਰ ਦੇ ਪਿੰਡ ਕਾਨਾ 'ਚ ਜਦੋਂ ਐੱਸਜੀਪੀਸੀ ਕਮੇਟੀ ਪਹੁੰਚੀ ਤਾਂ ਪਿੰਡ ਵਾਲਿਆਂ ਨੇ ਕਿਹਾ ਕਿ ਉਹ ਆਪਣੀ ਜਾਨ ਦੇ ਕੇ ਵੀ ਪਾਵਨ ਸਰੂਪਾਂ ਦੀ ਰੱਖਿਆ ਕਰਨਗੇ। ਜੇਕਰ ਉਨ੍ਹਾਂ ਨੂੰ ਪਿੰਡ ਛੱਡਣਾ ਪਿਆ ਤਾਂ ਉਹ ਸਭ ਤੋਂ ਪਹਿਲਾਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਪਹੁੰਚਾਉਣਗੇ ਅਤੇ ਬਾਅਦ ਵਿੱਚ ਪਿੰਡ ਛੱਡਣਗੇ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਪਿੰਡ ਵਿੱਚ ਪਾਵਨ ਸਰੂਪਾਂ ਦੀ ਪੂਰੀ ਭਾਵਨਾ ਦੇ ਨਾਲ ਸੇਵਾ ਸੰਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8