ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ
Monday, Dec 16, 2024 - 08:45 AM (IST)
 
            
            ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪਿਛਲੇ ਦਿਨੀਂ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲੇ ਗਏ ਸਨ, ਜਿਸ ਸਬੰਧੀ ਕਾਰਵਾਈ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਲਦ ਹੀ ਬਦਲਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ
ਉਕਤ ਮਾਮਲੇ ਸਬੰਧੀ ਪੰਜਾਬ ਮਹਿਲਾ ਕਮਿਸ਼ਨ ਨੇ ਪ੍ਰਧਾਨ ਧਾਮੀ ਨੂੰ ਨੋਟਿਸ ਜਾਰੀ ਕੀਤਾ ਸੀ। ਸੂਤਰਾਂ ਦਾ ਕਹਿਣਾ ਹੈ ਕਿ ਕਾਫੀ ਸਮਾਂ ਵਿਚਾਰ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਲਦ ਹੀ ਬਦਲ ਕੇ ਰਘੁਜੀਤ ਸਿੰਘ ਵਿਰਕ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            