ਗੁਰਧਾਮਾਂ ’ਚ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਸ਼੍ਰੋਮਣੀ ਕਮੇਟੀ ਗੰਭੀਰ ਨਹੀਂ : ਦਾਦੂਵਾਲ

Monday, Sep 13, 2021 - 09:00 PM (IST)

ਗੁਰਧਾਮਾਂ ’ਚ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਸ਼੍ਰੋਮਣੀ ਕਮੇਟੀ ਗੰਭੀਰ ਨਹੀਂ : ਦਾਦੂਵਾਲ

ਸ੍ਰੀ ਅਨੰਦਪੁਰ ਸਾਹਿਬ(ਡੂਮੇਵਾਲ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਵਿਅਕਤੀ ਵਲੋਂ ਕੀਤੀ ਬੇਅਦਬੀ ਦੀ ਸ਼ਰਮਨਾਕ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਅੱਜ ਐੱਸ. ਜੀ. ਪੀ. ਸੀ. ਅਜਿਹੀਆਂ ਘਟਨਾਵਾਂ ਪ੍ਰਤੀ ਗੰਭੀਰ ਨਹੀਂ ਹੈ। ਬੀਤੇ ਅਰਸੇ ’ਚ ਇਕ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਤੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਜਿਹਾ ਕਾਰਨਾਮਾ ਕਰਨਾ ਇਹ ਸਪਸ਼ਟ ਕਰਦਾ ਹੈ ਕਿ ਬੀਤੇ ਅਰਸੇ ’ਚ ਇਨ੍ਹਾਂ ਘਟਨਾਕ੍ਰਮਾਂ ਦੇ ਦੋਸ਼ੀਆਂ ਵਿਰੁੱਧ ਲੋੜੀਂਦੀ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ।

ਇਹ ਵੀ ਪੜ੍ਹੋ: ਕੈਪਟਨ ਦੀ ਕਿਸਾਨਾਂ ਨੂੰ ਅਪੀਲ, ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰੋ ਸਗੋਂ ਦਿੱਲੀ ਜਾ ਕੇ ਲੜੋ ਲੜਾਈ
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਅਜਿਹੀਆਂ ਘਟਨਾਵਾਂ ਦੇ ਜ਼ਿਮੇਵਾਰ ਲੋਕਾਂ ਨੂੰ ਕਦੇ ਦਿਮਾਗੀ ਤੌਰ ’ਤੇ ਬਿਮਾਰ ਅਤੇ ਕਦੇ ਕੋਈ ਹੋਰ ਨਿਗੁਣਾ ਜਿਹਾ ਬਹਾਨਾ ਬਣਾ ਕੇ ਸਜਾ ਮੁਕਤ ਕਰ ਦਿੱਤਾ ਜਾਂਦਾ ਹੈ ਪਰ ਸੁਆਲ ਇਹ ਉੱਠਦਾ ਹੈ ਕਿ ਦਿਮਾਗੀ ਸੰਤੁਲਨ ਗੁਆਉਣ ਵਾਲਾ ਵਿਅਕਤੀ ਕਦੇ ਆਪਣੇ ਕੱਪੜੇ ਕਿਉਂ ਨਹੀਂ ਫਾੜਦਾ? ਉਹ ਵਿਅਕਤੀ ਮਹਿਜ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਨਿਸ਼ਾਨਾ ਕਿਉਂ ਬਣਾਉਂਦਾ ਹੈ। ਇਨ੍ਹਾਂ ਘਟਨਾਵਾਂ ਪ੍ਰਤੀ ਪ੍ਰਸ਼ਾਸਨ ਦੇ ਨਾਲ-ਨਾਲ ਐੱਸ. ਜੀ. ਪੀ. ਸੀ. ਵੀ ਸੁਹਿਰਦ ਨਹੀਂ, ਇਹ ਘਟਨਾਵਾਂ ਵਾਰ-ਵਾਰ ਤਾਂ ਹੀ ਵਾਪਰਦੀਆਂ ਹਨ।


author

Bharat Thapa

Content Editor

Related News