ਤੁਰਕੀ ਅਤੇ ਸੀਰੀਆ ’ਚ ਆਏ ਭੂਚਾਲ ਕਾਰਨ ਪ੍ਰਭਾਵਿਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼

Wednesday, Feb 08, 2023 - 08:49 AM (IST)

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੂਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ ਵਿਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ. ਵਰਿੰਦਰਪਾਲ, ਸੀਰੀਆ ਵਿਚ ਭਾਰਤ ਦੀ ਅੰਬੈਂਸੀ ਦੇ ਇੰਚਾਰਜ ਸੁਰਿੰਦਰ ਕੁਮਾਰ ਯਾਦਵ ਅਤੇ ਭਾਰਤ ਵਿਚ ਸੀਰੀਆ ਦੇ ਅੰਬੈਸਡਰ ਡਾ. ਬੱਸਮ ਸਿਫੇਦੀਨ ਅਲਖਾਤਿਬ ਨੂੰ ਪੱਤਰ ਲਿਖ ਕੇ ਹਮਦਰਦੀ ਪ੍ਰਗਟਾਈ ਹੈ।

ਇਹ ਵੀ ਪੜ੍ਹੋ: ਤੁਰਕੀ 'ਚ ਭੂਚਾਲ ਤੋਂ ਬਾਅਦ ਲਾਪਤਾ ਫੁੱਟਬਾਲਰ ਅਤਸੂ ਨੂੰ ਮਬਲੇ ਹੇਠੋਂ ਸੁਰੱਖਿਅਤ ਕੱਢਿਆ ਗਿਆ ਬਾਹਰ

ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ‘ਵੰਡ ਛਕਣਾ’ ਅਤੇ ‘ਸਰਬੱਤ ਦਾ ਭਲਾ’ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਸ਼ ਕੀਤੇ ਮਹੱਤਵਪੂਰਨ ਸਿਧਾਂਤ ਹਨ ਅਤੇ ਇਸੇ ਦੀ ਰੌਸ਼ਨੀ ਵਿਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਵਿਚ ਹਮੇਸ਼ਾ ਹੀ ਤਤਪਰ ਰਹੀ ਹੈ ਅਤੇ ਲੋੜ ਅਨੁਸਾਰ ਲੋੜਵੰਦਾਂ ਲਈ ਸਹਾਇਤਾ ਦੇ ਤੌਰ ’ਤੇ ਕੱਪੜੇ, ਰਾਸ਼ਨ ਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਂਦੀ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤੁਰਕੀ ਅਤੇ ਸੀਰੀਆ ਵਿਚ ਆਏ ਭੂਚਾਲ ਨਾਲ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਕਰਕੇ ਉਥੇ ਵੱਸਦੇ ਨਾਗਰਿਕਾਂ ਨਾਲ ਦਿੱਲੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਸਮੇਂ ਲੋਕਾਂ ਦੇ ਦੁੱਖ ਵਿਚ ਸ਼ਰੀਕ ਹਨ ਅਤੇ ਉਥੋਂ ਦੀਆਂ ਸਰਕਾਰਾਂ ਨੂੰ ਸਿੱਖ ਸੰਸਥਾ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕਰਦਿਆਂ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਦੀ ਅਪੀਲ ਕਰਦੇ ਹਨ।

ਇਹ ਵੀ ਪੜ੍ਹੋ: ਤੁਰਕੀ ਤੇ ਸੀਰੀਆ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News