ਐੱਸ. ਜੀ. ਪੀ. ਸੀ. ਦਫ਼ਤਰ ''ਚ ਮੁਲਾਜ਼ਮਾਂ ਵਿਚਾਲੇ ਚੱਲੀਆਂ ਤਲਵਾਰਾਂ, ਇਕ ਸੇਵਾਦਾਰ ਦੀ ਮੌਤ

Saturday, Aug 03, 2024 - 06:29 PM (IST)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇਕ ਮੁਲਾਜ਼ਮ ਵਲੋਂ ਦੂਜੇ ਮੁਲਾਜ਼ਮ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। 

ਇਹ ਵੀ ਪੜ੍ਹੋ : ਨਾਕੇ 'ਤੇ ਮਹਿਲਾ ਐੱਸ. ਐੱਚ. ਓ. 'ਤੇ ਦਾਤਰ ਨਾਲ ਹਮਲਾ ਕਰਨ ਦੇ ਮਾਮਲੇ 'ਚ ਨਵਾਂ ਮੋੜ

ਇਹ ਝਗੜਾ ਇੰਨਾ ਵੱਧ ਗਿਆ ਕਿ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ 'ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਐੱਸ. ਐੱਚ. ਓ. ਅਮਨਜੋਤ ਕੌਰ 'ਤੇ ਡਿਊਟੀ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News