SGPC ਦੇ ਇਤਰਾਜ਼ ਮਗਰੋਂ ਪਾਕਿ ਸਰਕਾਰ ਨੇ ਰੱਦ ਕੀਤਾ ‘ਜਸ਼ਨ-ਏ-ਬਹਾਰਾਂ’ ਪ੍ਰੋਗਰਾਮ

Sunday, Mar 20, 2022 - 10:48 AM (IST)

SGPC ਦੇ ਇਤਰਾਜ਼ ਮਗਰੋਂ ਪਾਕਿ ਸਰਕਾਰ ਨੇ ਰੱਦ ਕੀਤਾ ‘ਜਸ਼ਨ-ਏ-ਬਹਾਰਾਂ’ ਪ੍ਰੋਗਰਾਮ

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁ. ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵੱਲੋਂ 23 ਤੋਂ 27 ਮਾਰਚ ਤੱਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਬਾਰੇ ਸੂਚਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਉਨ੍ਹਾਂ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਸ੍ਰੀ ਕਰਤਾਰਪੁਰ ਲਾਂਘੇ ਸਬੰਧੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਫ਼ਸਰ ਮੁਹੰਮਦ ਲਾਤੀਫ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਤੇ ਦਿੱਲੀ ਸਥਿਤ ਪਾਕਿ ਦੂਤਾਵਾਸ ਨੂੰ ਪੱਤਰ ਲਿਖ ਕੇ ਪ੍ਰੋਗਰਾਮ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। 

ਪੜ੍ਹੋ ਇਹ ਵੀ ਖ਼ਬਰ - ਸਮਰਾਲਾ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਕੀਤਾ ਜਨਾਨੀ ਦਾ ਕਤਲ

ਬੀਤੇ ਕੱਲ ਦੇਰ ਸ਼ਾਮ ਪਾਕਿਸਤਾਨ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪੱਤਰ ’ਤੇ ਗੌਰ ਕਰਦਿਆਂ ਪ੍ਰੋਗਰਾਮ ਦੇ ਆਯੋਜਨ ’ਤੇ ਰੋਕ ਲਾ ਦਿੱਤੀ ਗਈ ਹੈ, ਜਿਸ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਈ-ਮੇਲ ਰਾਹੀਂ ਪੁੱਜੀ ਹੈ। ਪਾਕਿਸਤਾਨ ਸਰਕਾਰ ਵੱਲੋਂ ਪ੍ਰੋਗਰਾਮ ’ਤੇ ਰੋਕ ਲਗਾਉਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਅਜਿਹੀ ਗਲਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪੱਤਰ ਨੂੰ ਸੰਜੀਦਗੀ ਨਾਲ ਲੈ ਕੇ ਕਰਤਾਰਪੁਰ ਲਾਂਘੇ ਸਬੰਧੀ ਮੈਨੇਜਮੈਂਟ ਵੱਲੋਂ ਪ੍ਰੋਗਰਾਮ ਦੇ ਰੋਕ ਦਾ ਫ਼ੈਸਲਾ ਲੈਣਾ ਗੁਰ ਅਸਥਾਨ ਦੇ ਇਤਿਹਾਸਿਕ ਮਹੱਤਵ ਅਤੇ ਗੁਰੂ ਘਰ ਦੀ ਮਰਿਯਾਦਾ ਦੇ ਹੱਕ ਵਿਚ ਹੈ। ਇਸ ਲਈ ਅਸੀਂ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਔਕਾਫ ਬੋਰਡ ਦਾ ਧੰਨਵਾਦ ਕਰਦੇ ਹਾਂ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)


author

rajwinder kaur

Content Editor

Related News