SGPC ਵੱਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫ਼ੈਸਲਾ

Wednesday, May 11, 2022 - 06:01 PM (IST)

SGPC ਵੱਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫ਼ੈਸਲਾ

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਦੌਰਾਨ ਸਮੁੱਚੀਆਂ ਜਥੇਬੰਦੀਆਂ ਅਤੇ ਪੰਥ ਦਰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ। ਇਹ ਇਕੱਤਰਤਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਤਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਸੀ। ਅੱਜ ਦੇ ਇਸ ਪੰਥਕ ਇਕੱਠ ਵਿਚ ਸਿੱਖ ਕੌਮ ਦੀਆਂ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਭਵਿੱਖੀ ਯਤਨਾਂ ਅਤੇ ਆਰੰਭੇ ਜਾਣ ਵਾਲੇ ਹਰ ਸੰਘਰਸ਼ ਦਾ ਮੋਹਰੀ ਤੌਰ ’ਤੇ ਸਾਥ ਦੇਣ ਦੀ ਵਚਨਬੱਧਤਾ ਪ੍ਰਗਟਾਈ। 

ਪੜ੍ਹੋ ਇਹ ਵੀ ਖ਼ਬਰ: ਸ਼ਗਨ ਵਾਲੇ ਟੋਕਰੇ ਦੀ ਵਜ੍ਹਾ ਕਰਕੇ ਟੁੱਟ ਗਿਆ ਰਿਸ਼ਤਾ, ਥਾਣੇ ਪਹੁੰਚਿਆ ਮੰਗੇਤਰ, ਜਾਣੋ ਪੂਰਾ ਮਾਮਲਾ

ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਤਿੰਨ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਅਨੁਸਾਰ ਇਕ ਸਾਂਝੀ ਕਮੇਟੀ ਸਥਾਪਤ ਕਰਨ, ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੂੰ ਮਿਲਣ ਅਤੇ ਲੋੜ ਪੈਣ ’ਤੇ ਕਰੜਾ ਸੰਘਰਸ਼ ਵਿੱਢਣ ’ਤੇ ਸਹਿਮਤੀ ਪ੍ਰਗਟ ਕੀਤੀ ਗਈ। ਇਸ ਦੇ ਨਾਲ ਹੀ ਦੇਸ਼ ਦੀ ਪਾਰਲੀਮੈਂਟ ਦੇ ਸਿੱਖ ਮੈਂਬਰਾਂ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਨੂੰ ਪਾਰਲੀਮੈਂਟ ਦੇ ਦੋਹਾਂ ਸਦਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ। ਸਿੱਖ ਮੈਂਬਰ ਪਾਰਲੀਮੈਂਟ ਇਨਸਾਫ ਪਸੰਦ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਪਾਰਲੀਮੈਂਟ ਦੇ ਹੋਰ ਮੈਂਬਰਾਂ ਨੂੰ ਇਸ ਮਾਮਲੇ ਵਿਚ ਆਪਣੇ ਨਾਲ ਲੈਣ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਇਕੱਤਰਤਾ ਦੌਰਾਨ ਅਗਲੀ ਰੂਪ ਰੇਖਾ ਲਈ ਕਮੇਟੀ ਸਥਾਪਤ ਕਰਨ ਦੇ ਅਧਿਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ। ਆਪਣੇ ਸੰਬੋਧਨ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦ ਹੀ ਇਹ ਕਮੇਟੀ ਗਠਤ ਕਰ ਦਿੱਤੀ ਜਾਵੇਗੀ। ਬਣਾਈ ਜਾਣ ਵਾਲੀ ਕਮੇਟੀ ਵਿਚ ਸਾਰੀਆਂ ਧਿਰਾਂ ਦੇ ਮੈਂਬਰ ਸ਼ਾਮਲ ਹੋਣਗੇ। ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਚਿਰਾਂ ਤੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਵੱਖ-ਵੱਖ ਜਥੇਬੰਦੀਆਂ ਅਤੇ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਨ ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਰੂਪ ਵਿਚ ਯਤਨ ਅੱਗੇ ਵਧਾਏ ਜਾਣਗੇ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾ ਧੱਕਾ ਕੀਤਾ ਜਾਂਦਾ ਰਿਹਾ ਹੈ ਅਤੇ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਅ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਧੱਕੇ ਦੀ ਸਿਖਰ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਿੱਖ ਕੈਦੀ ਆਪਣੀ ਜਾਤੀ ਲੜਾਈ ਲਈ ਨਹੀਂ, ਸਗੋਂ ਕੌਮੀ ਯੁੱਧ ਕਾਰਨ ਜੇਲ੍ਹਾਂ ਵਿਚ ਬੰਦ ਹਨ। ਸਰਕਾਰਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਸਿੰਘਾਂ ਵੱਲੋਂ ਲਿਆ ਗਿਆ ਫ਼ੈਸਲਾ ਸਿੱਖਾਂ ਦੇ ਗੁਰਧਾਮਾਂ ਅਤੇ ਕੌਮ ਦੀ ਅਣਖ ’ਤੇ ਕੀਤੇ ਗਏ ਹਮਲਿਆਂ ਵਿੱਚੋਂ ਨਿਕਲਿਆ ਸੀ। ਇਸ ਲਈ ਬਿਨਾਂ ਸ਼ਰਤ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ। ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦਾ ਇਕਜੁਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਭਵਿੱਖ ਵਿਚ ਇਸ ਲਹਿਰ ਨੂੰ ਨਿਰੰਤਰ ਤੋਰੀ ਰੱਖਣਾ ਚਾਹੀਦਾ ਹੈ। ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਇਹ ਸਮੂਹਕ ਯਤਨ ਵੱਡੇ ਨਤੀਜੇ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੇ ਨਿਰਦੇਸ਼ਾਂ ’ਤੇ ਹਰ ਲੜਾਈ ਲੜਨ ਲਈ ਨਾਲ ਰਹੇਗਾ। 

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਪੰਥਕ ਕਾਰਜਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ ਵਿਚ ਇਤਿਹਾਸਕ ਹੈ, ਜਿਸ ’ਤੇ ਅਵੱਸ਼ ਚੰਗੇ ਨਤੀਜੇ ਨਿਕਲਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸਿੱਖ ਪੰਥ ਨੂੰ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫ਼ੈਸਲੇ ਲੈਣੇ ਚਾਹੀਦੇ ਹਨ। ਪੰਥਕ ਇਕੱਤਰਤਾ ਦੌਰਾਨ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਰਨਾ ਦਲ ਵੱਲੋਂ ਬਾਬਾ ਨੌਰੰਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ,ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਦਿ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਕੋਈ ਪਿੱਛੇ ਨਹੀਂ ਹਟੇਗਾ।

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਇਕੱਤਰਤਾ ’ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੁਰਜੀਤ ਸਿੰਘ, ਸੁਰਜੀਤ ਸਿੰਘ ਗੁਰਦੁਆਰਾ ਸਿੰਘ ਸਭਾ ਗੋਹਲਵੜ ਆਦਿ ਮੌਜੂਦ ਸਨ।


author

rajwinder kaur

Content Editor

Related News