SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਪਾਸ
Friday, Mar 29, 2024 - 06:38 PM (IST)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਸਲਾਨਾ ਬਜਟ ਜਰਨਲ ਇਜਲਾਸ 2024-25 ਸ੍ਰੀ ਹਰਿਮੰਦਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਇਸ ਦੌਹਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਹੁਦੇ ਤੇ ਮੈਂਬਰ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਅਤੇ ਇਸ ਵਾਰ ਸ਼੍ਰੌਮਣੀ ਕਮੇਟੀ ਵਲੋਂ , 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।
ਇਜਲਾਸ ਤੋਂ ਪਹਿਲਾਂ ਪ੍ਰਧਾਨ ਧਾਮੀ ਵੱਲੋਂ ਸ਼ੋਕ ਮਤੇ ਪੜ੍ਹੇ ਗਏ ਹਨ। ਬਜਟ ਦੇ ਸ਼ੁਰੂ ਵਿੱਚ ਹੀ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਕੈਦੀ ਸਿੱਖ ਸੰਵਿਧਾਨ ਅਨੁਸਾਰ ਦੁੱਗਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਕੇਂਦਰ ਉਨ੍ਹਾਂ ਨੂੰ ਰਿਹਾਅ ਕਰਨ ਵੱਲ ਧਿਆਨ ਨਹੀਂ ਦੇ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਸੀ ਪਰ ਕੇਂਦਰ ਨੇ ਸਮਾਂ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ। ਉਨ੍ਹਾਂ ਕਿਹਾ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜਾਲਮ ਮੁਗਲ ਹਕੂਮਤ ਦਾ ਵੀ ਹੰਕਾਰ ਤੋੜਨ ਵਾਲਾ ਰਿਹਾ ਹੈ ਅਤੇ ਇਥੇ ਵੱਡੇ-ਵੱਡੇ ਹੁਕਮਰਾਨ ਅਤੇ ਮਹਾਰਾਜੇ ਵੀ ਝੁਕਦੇ ਰਹੇ ਹਨ। ਅੱਜ ਦਾ ਜਨਰਲ ਇਜਲਾਸ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਦਾ ਹੈ ਕਿ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦਾ ਵਜੂਦ ਇਤਿਹਾਸ ਅਤੇ ਸਿਧਾਂਤ ਦੀ ਧਾਰਾ ਨਾਲ ਜੁੜਿਆ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਪੰਜ ਮੈਂਬਰੀ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹੇ ਅਤੇ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ’ਤੇ ਤੁਰਨ ਲਈ ਮਜ਼ਬੂਰ ਨਾ ਕਰੇ।
ਇਹ ਵੀ ਪੜ੍ਹੋ : ਐਡਵੋਕੇਟ ਧਾਮੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ’ਤੇ ਕੀਤਾ ਦੁੱਖ ਪ੍ਰਗਟ
ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਇਸ ਵਾਰ ਬੀਤੇ ਵਰ੍ਹੇ ਨਾਲੋਂ ਇਸ ਵਾਰ 300 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਸੁਥਰੇ ਢੰਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 11 ਅਰਬ 38 ਕਰੋੜ ਰੁਪਏ ਦਾ ਸੀ ਇਸ ਵਾਰ 12 ਅਰਬ 60 ਕਰੋੜ 97 ਲੱਖ 38 ਹਜਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਧਾਮੀ ਨੇ ਕਿਹਾ ਕਿ ਸਭ ਤੋਂ ਵੱਡਾ ਖ਼ਰਚ ਤਨਖਾਹਾਂ ਦਾ ਹੈ। ਪੰਜ ਅਰਬ 33 ਕਰੋੜ 17 ਹਜ਼ਾਰ 227 ਰੁਪਏ ਰੱਖੇ ਗਏ ਹਨ। ਪੰਥਕ ਕਾਰਜਾਂ ਦੇ ਲਈ 7 ਕਰੋੜ 16 ਲੱਖ 73 ਹਜਾਰ ਰੁਪਏ ਰੱਖੇ ਗਏ ਹਨ।
ਇਹ ਵੀ ਪੜ੍ਹੋ : MP ਗੁਰਜੀਤ ਔਜਲਾ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ
ਜਿਹੜੇ ਵੱਖ-ਵੱਖ ਕਾਰਜ ਹਨ ਲੋਕ ਭਲਾਈ ਦੇ ਕਾਰਜ ਗਰੀਬ ਪਰਿਵਾਰਾਂ ਦੇ ਲੋੜਵੰਦਾਂ ਦੀ ਸਹਾਇਤਾ ਲਈ 6 ਕਰੋੜ 88 ਲੱਖ ਰੁਪਏ ਰੱਖੇ ਗਏ ਹਨ ਮੁਫ਼ਤ ਵਿਦਿਆ ਜਿਸ ਵਿੱਚ ਦੋ ਅਦਾਰੇ ਮਾਤਾ ਸਾਹਿਬ ਕੌਰ ਖਾਲਸਾ ਗਰਲ ਸਕੂਲ ਤੇ ਉਸ ਦੇ ਨਾਲ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਇਸ ਤੋਂ ਇਲਾਵਾ ਅੰਮ੍ਰਿਤਧਾਰੀ ਬੱਚਿਆਂ ਦਾ ਅਤੇ ਸਕੋਲਰਸ਼ਿਪ ਲਈ 7 ਕਰੋੜ 20 ਲੱਖ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਜਿਹੜਾ ਵਿਦਿਆ ਦਾ ਫੰਡ ਰੱਖਿਆ ਗਿਆ ਹੈ, ਕੁੱਲ 67 ਕਰੋੜ ਰੁਪਏ ਰੱਖਿਆ ਗਿਆ ਹੈ ਉਸ ਦਾ 41 ਕਰੋੜ ਤੇ ਨਵੀਨੀਕਰਨ ਲਈ ਦੋ ਕਰੋੜ ਇਮਾਰਤ ਦੀ ਰੰਗ ਰੋਕਣ ਲਈ ਦੋ ਕਰੋੜ ਰੁਪਏ ਮੀਰੀ ਪੀਰੀ ਅਕੈਡਮੀ ਲੇਡੀ 8 ਕਰੋੜ ਤੇ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਲਈ 8 ਕਰੋੜ ਰੁਪਏ ਰੱਖੇ ਗਏ ਹਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : ਪੰਜਾਬ ’ਚ ਪਹਿਲੀ ਵਾਰ ਹੋਵੇਗਾ ਚਹੁਕੋਣਾ ਮੁਕਾਬਲਾ
ਜ਼ਿਕਰਯੋਗ ਹੈ ਕਿ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਅਤੇ ਇਸ ਵਾਰ ਸ਼੍ਰੌਮਣੀ ਕਮੇਟੀ ਵਲੋਂ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8