SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ
Saturday, Jul 06, 2024 - 06:30 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਬੀਤੇ ਦਿਨ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 2 ਨਵੇਂ ਗ੍ਰੰਥੀ ਸਿੰਘ ਸਾਹਿਬਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਖ਼ਿਲਾਫ਼ ਵੀ ਮਤੇ ਪਾਸ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਨੋਵਾ ਗੱਡੀ ਦੀ ਲਪੇਟ 'ਚ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀਆਂ ਦੀ ਵੀ ਅੰਤ੍ਰਿੰਗ ਕਮੇਟੀ ਵੱਲੋਂ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਵੱਲੋਂ ਪੰਜਾਬ ਵਿਰੋਧੀ ਨਫ਼ਰਤੀ ਪ੍ਰਗਟਾਵੇ ’ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨਾ ਸੂਬੇ ਦੀ ਤਰਜਮਾਨੀ ਤੋਂ ਮੂੰਹ ਮੋੜਨਾ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਕੰਗਨਾ ਰਣੌਤ ਖ਼ਿਲਾਫ਼ ਪਰਚਾ ਦਰਜ ਕਰੇ, ਕਿਉਂਕਿ ਉਸ ਨੇ ਨਫ਼ਰਤੀ ਹਿੰਸਾ ਫੈਲਾ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਹੈ।
ਇਹ ਵੀ ਪੜ੍ਹੋ- ਇੱਟਾਂ ਮਾਰ-ਮਾਰ ਮੌਤ ਦੇ ਘਾਟ ਉਤਾਰੇ ਗਏ ਨੌਜਵਾਨ ਦੇ ਕਤਲ ਮਾਮਲੇ ’ਚ ਨਵਾਂ ਮੋੜ
ਇਸ ਤੋਂ ਇਲਾਵਾ ਸੰਸਦ ਅੰਦਰ ਕਾਂਗਰਸ ਦੇ ਐੱਮ. ਪੀ. ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਅਭਯ ਮੁਦਰਾ ਨੂੰ ਜੋੜਨ ਦਾ ਸਖ਼ਤ ਨੋਟਿਸ ਲਿਆ ਗਿਆ। ਰਾਜਸਥਾਨ ਅੰਦਰ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਲਾਹੁਣ ਲਈ ਮਜ਼ਬੂਰ ਕਰਨ ਅਤੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਖ਼ਿਲਾਫ਼ ਵੀ ਮਤੇ ਪਾਸ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8