SGPC ਹੁਣ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਤਿਆਰੀ 'ਚ

Tuesday, Jul 04, 2023 - 02:07 PM (IST)

SGPC ਹੁਣ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਤਿਆਰੀ 'ਚ

ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪਹਿਲਾਂ ਹੀ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਲਈ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਕਰ ਲਿਆ ਹੈ। ਉੱਥੇ ਹੀ ਸੈਟੇਲਾਈਟ ਚੈਨਲ ਰਾਹੀਂ ਪ੍ਰਸਾਰਣ ਲਈ ਰੂਪ-ਰੇਖਾ ਵੀ ਤਿਆਰ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਆਖ਼ਰੀ ਫ਼ੈਸਲਾ ਹੋਣਾ ਅਜੇ ਬਾਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੈਕਚਰਾਰ ਭਰਤੀ ਪ੍ਰੀਖਿਆ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਇਆ ਸ਼ਡਿਊਲ

ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਇਕ ਮੀਟਿੰਗ ਦੌਰਾਨ ਸੈਟੇਲਾਈਟ ਚੈਨਲ ਦੇ ਪ੍ਰਸਾਰਣ ਦੇ ਖੇਤਰ ਦੇ ਮਾਹਿਰਾਂ ਨਾਲ ਚੈਨਲ ਚਲਾਉਣ ਦੇ ਉਪਕਰਨਾ ਅਤੇ ਰੂਪ-ਰੇਖਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਤਰਾਂ ਮੁਤਾਬਕ ਵੇਰਵਿਆਂ ਨੂੰ ਅੰਤਿਮ ਰੂਪ ਦੇਣ ਲਈ ਸਬ ਕਮੇਟੀ ਦੀ ਅਗਲੀ ਮੀਟਿੰਗ ਜਲਦੀ ਹੀ ਹੋਵੇਗੀ।

ਇਹ ਵੀ ਪੜ੍ਹੋ : ਡੇਰਾਬੱਸੀ 'ਚ ਅਚਾਨਕ ਲੀਕ ਹੋਈ ਗੈਸ, ਗਰਭਵਤੀ ਔਰਤ ਸਣੇ 25 ਲੋਕਾਂ ਦੀ ਹਾਲਤ ਨਾਜ਼ੁਕ (ਤਸਵੀਰਾਂ)

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 'ਚ ਸੋਧ ਕੀਤੇ ਜਾਣ ਤੋਂ ਬਾਅਦ ਲਾਈਵ ਟੈਲੀਕਾਸਟ ਦਾ ਮੁੱਦਾ ਵੱਡੇ ਵਿਵਾਦ 'ਚ ਘਿਰ ਗਿਆ ਸੀ। ਇਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਸੀ। ਇਸ ਤੋਂ ਬਾਅਦ ਐੱਸ. ਜੀ. ਪੀ. ਸੀ. ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਕਰਨ ਸਬੰਧੀ ਖ਼ਬਰ ਸਾਹਮਣੇ ਆਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News