SGPC ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਚੁੱਕੇ ਸਵਾਲ

07/28/2022 10:53:30 AM

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁਕਤੀ ਦੀ ਆਲੋਚਨਾ ਕੀਤੀ। ਉਨ੍ਹਾਂ ਆਖਿਆ ਕਿ ਐਡਵੋਕੇਟ ਵਿਨੋਦ ਘਈ ਡੇਰਾ ਸਿਰਸਾ ਮੁਖੀ ਦੇ ਕੇਸ ਸਮੇਤ ਹੋਰ ਬਹੁਤ ਸਾਰੇ ਵਿਵਾਦਤ ਮਾਮਲਿਆਂ ਦੇ ਕੇਸ ਲੜਾ ਰਿਹਾ ਹੈ, ਇਸ ਲਈ ਉਨ੍ਹਾਂ ਦੀ ਨਿਯੁਕਤੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ। 

ਪੜ੍ਹੋ ਇਹ ਵੀ ਖ਼ਬਰ: ਯਾਤਰੀਆਂ ਲਈ ਖ਼ਾਸ ਖ਼ਬਰ: ਅੰਮ੍ਰਿਤਸਰ ਤੋਂ ਲੰਡਨ ਲਈ 2 ਨਵੀਆਂ ਉਡਾਣਾਂ ਹੋਣਗੀਆਂ ਸ਼ੁਰੂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਬਿਲਕੁੱਲ ਨਿਰਪੱਖ, ਪੰਜਾਬ ਦੀਆਂ ਤਰਜੀਹਾਂ ਨੂੰ ਸਮਝਣ ਵਾਲਾ ਅਤੇ ਖਿੱਤੇ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਇਕ ਸਿੱਖ ਹੋਣਾ ਚਾਹੀਦਾ ਹੈ, ਕਿਉਂਕਿ ਪੰਜਾਬ ਗੁਰੂਆਂ ਦੇ ਨਾਮ ’ਤੇ ਵੱਸਦਾ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਰੱਦ ਕੀਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਨਯੋਗ ਉੱਚ ਅਦਲਤਾਂ ਵਿਚ ਸਿੱਖ ਜੱਜਾਂ ਦੀ ਘੱਟ ਰਹੀ ਗਿਣਤੀ ’ਤੇ ਵੀ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ। ਹਾਲ ਹੀ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਲਈ ਚੁਣੇ ਗਏ 13 ਜੱਜਾਂ ਵਿਚ ਕੇਵਲ ਇਕ ਹੀ ਸਿੱਖ ਆ ਸਕਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੱਖ ਨੌਜਵਾਨਾਂ ਨੂੰ ਭਵਿੱਖ ਵਿਚ ਦੇਸ਼ ਦੇ ਵੱਖ-ਵੱਖ ਉੱਚ ਅਹੁਦਿਆਂ ਦੀ ਪ੍ਰਾਪਤੀ ਲਈ ਸਿਰਤੋੜ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਹਰ ਖੇਤਰ ਵਿਚ ਸਿੱਖਾਂ ਦੀ ਬਕਾਇਦਾ ਨੁਮਾਇੰਦਗੀ ਬਣੀ ਰਹੇ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ


rajwinder kaur

Content Editor

Related News