ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ

Friday, Oct 18, 2024 - 06:54 PM (IST)

ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ

ਅੰਮ੍ਰਿਤਸਰ (ਦੀਪਕ/ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ- ਗੁਰਪ੍ਰੀਤ ਸਿੰਘ ਕਤਲ ਮਾਮਲੇ 'ਚ ਪੰਜਾਬ DGP ਦੇ ਵੱਡੇ ਖ਼ੁਲਾਸੇ, ਅ੍ਰੰਮਿਤਪਾਲ ਦਾ ਨਾਂ ਆਇਆ ਸਾਹਮਣੇ

ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਭਾਰਤੀ ਅਤੇ ਖ਼ਾਸਕਰ ਪੰਜਾਬੀ ਵੱਸਦੇ ਹਨ, ਜਿਨ੍ਹਾਂ ’ਤੇ ਦੋਹਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਦਾ ਅਸਰ ਪੈਣਾ ਕੁਦਰਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਨਹੀਂ ਸਗੋਂ ਸਿੱਟਾਮੁਖੀ ਪਹੁੰਚ ਅਪਨਾਈ ਜਾਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਗੰਭੀਰ ਮਸਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ’ਤੇ ਬਣਦੀ ਨਿਰਪੱਖ ਜਾਂਚ ਕਰਵਾਉਣ, ਤਾਂ ਜੋ ਸਥਿਤੀ ਸਪੱਸ਼ਟ ਹੋ ਸਕੇ।
ਇਹ ਵੀ ਪੜ੍ਹੋ- ਅਕਾਲੀ ਦਲ ਦੇ ਬਾਗੀ ਧੜੇ ਨੇ SGPC ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News