SGPC ਪ੍ਰਧਾਨ ਧਾਮੀ ਨੇ ਲੁਧਿਆਣਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ, ਲੋਕਾਂ ਨੂੰ ਆਖੀ ਇਹ ਗੱਲ
Wednesday, Jan 19, 2022 - 01:39 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਚੋਣਾਂ ਦਾ ਮਾਹੌਲ ਹੈ ਅਤੇ ਕੁਝ ਲੋਕ ਗੁਰਬਾਣੀ ਦਾ ਨਿਰਾਦਰ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਅਜਿਹੀ ਹੈਸਲ ’ਚ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ ਵਾਪਰੀ ਤਾਜ਼ਾ ਘਟਨਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਚੋਣਾਂ ਦੇ ਮਾਹੌਲ ਵਿਚ ਸੁਚੇਤ ਰਹਿਣ ਤਾਂ ਜੋ ਪੰਥ ਦੋਖੀਆਂ ਦੀਆਂ ਚਾਲਾਂ ਸਫਲ ਨਾ ਹੋ ਸਕਣ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ