21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

Tuesday, Aug 18, 2026 - 01:29 PM (IST)

21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। 

ਇਹ ਵੀ ਪੜ੍ਹੋ-ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।

 ਇਹ ਵੀ ਪੜ੍ਹੋ- ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ ਬਚਾ ਸਕਿਆ ਜਾਨ, ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News