ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ SGPC ਪ੍ਰਧਾਨ ਧਾਮੀ : ਸਿਰਸਾ

01/16/2022 10:13:25 PM

ਚੰਡੀਗੜ੍ਹ (ਬਿਊਰੋ)-ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਲੀ ਦੇ ਸਿੱਖਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਲੈ ਕੇ ਦਿੱਤੇ ਬਿਆਨ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ, ਉਨ੍ਹਾਂ ਨੂੰ ਸਿੱਖ ਕੌਮ ਦੀ ਲੜਾਈ ਲੜਨ ਦੀ ਥਾਂ ’ਤੇ ਇਕ ਸਿਆਸੀ ਪਾਰਟੀ ਦੀ ਲੜਾਈ ਲੜਨਾ ਸ਼ੋਭਾ ਨਹੀਂ ਦਿੰਦਾ।
ਇਥੇ ਜਾਰੀ ਕੀਤੇ ਇਕ ਬਿਆਨ ’ਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦਿੱਲੀ ਦੇ ਸਿੱਖਾਂ ਦਾ ਭਾਜਪਾ ’ਚ ਜਾਣਾ ਰੜਕ ਰਿਹਾ ਹੈ ਪਰ ਜਦੋਂ ਪੰਜਾਬ ਦੇ ਸਿੱਖ ਈਸਾਈ ਧਰਮ ’ਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਨੂੰ ਉਸ ਦਾ ਵੀ ਅਫਸੋਸ ਜਾਂ ਦੁੱਖ ਵੀ ਨਹੀਂ ਹੋਇਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕਰ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਦਾ ਦਿੱਤਾ ਸੱਦਾ

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਸਿੱਖ ਈਸਾਈ ਬਣ ਰਹੇ ਹਨ ਪਰ ਉਨ੍ਹਾਂ ਚੁੱਪ ਧਾਰੀ ਹੋਈ ਤੇ ਉਨ੍ਹਾਂ ਨੂੰ ਕੋਈ ਅਫਸੋਸ ਨਹੀਂ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ, ਜਦੋਂ ਇਸੇ ਮਹੀਨੇ 12 ਤਾਰੀਖ਼ ਨੂੰ ਅਲਵਰ ’ਚ ਇਕ ਸਿੱਖ ਬੱਚੀ ਨਾਲ ਜਬਰ-ਜ਼ਿਨਾਹ ਹੋਇਆ ਤੇ ਅਤਿਅੰਤ ਘਿਨੌਣਾ ਵਤੀਰਾ ਹੋਇਆ ਤਾਂ ਉਦੋਂ ਵੀ ਐਡਵੋਕੇਟ ਧਾਮੀ ਨੂੰ ਕੋਈ ਅਫਸੋਸ ਨਹੀਂ ਹੋਇਆ ਤੇ ਕੋਈ ਦੁੱਖ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਜਦੋਂ ਪਤਿਤ ਪਰਿਵਾਰ ਵਾਲੇ ਕਾਂਗਰਸ ਦੇ ਮੁੱਖ ਮੰਤਰੀ ਦੇ ਪੁੱਤਰ ਦੇ ਵਿਆਹ ਦੀ ਅਰਦਾਸ ਕਰਨ ਜਥੇਦਾਰ ਅਕਾਲ ਤਖਤ ਪਹੁੰਚੇ ਤੁਹਾਨੁੰ ਉਦੋਂ ਵੀ ਦੁੱਖ ਨਾ ਹੋਇਆ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਡੀ ਹੈਰਾਨੀ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦੇ ਮਨਸ਼ੇ ਨਾਲ ਦੋਖੀ ਆਇਆ ਤੇ ਮਾਰ ਦਿੱਤਾ ਗਿਆ ਪਰ ਹਾਲੇ ਤੱਕ ਪਤਾ ਨਹੀਂ ਲਾਇਆ ਗਿਆ ਕਿ ਕੌਣ ਬੇਅਦਬੀ ਕਰਨ ਵਾਲੇ ਸਨ ਤੇ ਕੌਣ ਬੇਅਦਬੀ ਕਰਵਾਉਣ ਵਾਲੇ ਸਨ, ਉਦੋਂ ਵੀ ਤੁਹਾਨੂੰ ਕੋਈ ਦੁੱਖ ਨਹੀਂ ਲੱਗਾ।

ਇਹ ਵੀ ਪੜ੍ਹੋ : ਚੋਣਾਂ ਦੇ ਭਖ਼ਦੇ ਮਾਹੌਲ ਦੌਰਾਨ ਭਗਵੰਤ ਮਾਨ ਦਾ ਵੱਡਾ ਬਿਆਨ, CM ਚਿਹਰੇ ’ਤੇ ਫਿਰ ਆਖੀ ਇਹ ਗੱਲ (ਵੀਡੀਓ)

ਉਹਨਾਂ ਕਿਹਾ ਕਿ ਜੇਕਰ ਦਿੱਲੀ ਅੰਦਰ ਇਹ ਹੋਇਆ ਹੁੰਦਾ ਤਾਂ ਅਸੀਂ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿੰਦੇ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਇਕ ਵਿਅਕਤੀ ਵਜੋਂ ਤਾਂ ਬਹੁਤ ਚੰਗੇ ਇਨਸਾਨ ਹਨ ਪਰ ਉਹ ਇਕ ਰਾਜਸੀ ਪਾਰਟੀ ਦੇ ਹੱਕ ’ਚ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਕੌਮ ਨੇ ਤੁਹਾਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਸਿੱਖਾਂ ਦੇ ਮਸਲੇ ਹੱਲ ਕਰਨ ਵਾਸਤੇ ਬਣਾਇਆ ਹੈ, ਨਾ ਕਿ ਇਸ ਵਾਸਤੇ ਬਣਾਇਆ ਹੈ ਕਿ ਤੁਸੀਂ ਇਕ ਰਾਜਸੀ ਪਾਰਟੀ ਦੇ ਹੱਕ ’ਚ ਭੁਗਤੋ। ਉਨ੍ਹਾਂ ਕਿਹਾ ਕਿ ਜੋ ਦਸਵੰਧ ਦੀ ਮਾਇਆ ਉਥੇ ਆਉਂਦੀ ਹੈ, ਉਹ ਸਿੱਖੀ ਦੇ ਪ੍ਰਚਾਰ ਵਾਸਤੇ ਤੇ ਸਿੱਖ ਕੌਮ ਦੀ ਸੇਵਾ ਵਾਸਤੇ ਆਉਂਦੀ ਹੈ, ਨਾ ਕਿ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਕੰਮ ਕਰਨ ਵਾਸਤੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਧਾਮੀ ਦਾ ਇਹ ਰਵੱਈਆ ਬਹੁਤ ਗ਼ਲਤ ਹੈ।

ਇਹ ਵੀ ਪੜ੍ਹੋ : ਨਾਰਾਜ਼ ਮਹਿੰਦਰ ਕੇ. ਪੀ. ਬੋਲੇ, ‘ਕਾਂਗਰਸ ਨੇ ਕੀਤਾ ਨਜ਼ਰਅੰਦਾਜ਼ ਪਰ ਜ਼ਰੂਰ ਲੜਾਂਗਾ ਚੋਣਾਂ’

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 

Manoj

This news is Content Editor Manoj