SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

Saturday, Jun 27, 2026 - 04:44 PM (IST)

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

ਅੰਮ੍ਰਿਤਸਰ (ਵੈੱਬ ਡੈਸਕ): ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ 'ਚ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਪ੍ਰਧਾਨ ਧਾਮੀ ਨੇ ਦੱਸਿਆ ਕਿ ਪੁਰਾਤਨ ਰਵਾਇਤ ਅਨੁਸਾਰ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਵੀ ਹੈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਪੰਥਕ ਇਕੱਤਰਤਾ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਪ੍ਰਧਾਨ ਧਾਮੀ ਨੇ ਕਿ ਲੰਮੇ ਸਮੇਂ ਤੋਂ ਸਰਕਾਰ ਦੀ ਭਾਵਨਾ ਰਹੀ ਹੈ ਕਿ ਸਿੱਖ ਸੰਸਥਾਵਾਂ ਨੂੰ ਕਿਸੇ ਤਰ੍ਹਾਂ ਖੋਰਾ ਲਾਇਆ ਜਾਵੇ। ਉਨ੍ਹਾਂ ਕਿਹਾ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ਨੂੰ ਲੈ ਕੇ 2024 'ਚ ਕੈਬਨਿਟ 'ਚ ਮਤਾ ਲਿਆਂਦਾ ਸੀ, ਜਿਸ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੁਮਾਇੰਦਗੀ ਘਟਾ ਦਿੱਤੀ ਗਈ ਸੀ। ਹੁਣ ਫਿਰ 1956 ਦੇ ਐਕਟ ਨੂੰ ਖ਼ਤਮ ਕਰਨ ਲਈ ਕੈਬਨਿਟ 'ਚ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਆਉਣ ਵਾਲੀ ਵਿਧਾਨ ਸਭਾ 'ਚ ਲਿਆਂਦਾ ਜਾਵੇਗਾ। ਇਸ ਤੋਂ ਮਹਿਸੂਸ ਹੁੰਦਾ ਹੈ ਕਿ ਗੁਰਦੁਆਰਾ ਪ੍ਰਬੰਧ 'ਚ ਸਿੱਧੀ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਇਹ ਇਕੱਤਰਤਾ ਇਸ ਨੂੰ ਰੱਦ ਕਰਦੀ ਹੈ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਅਜਿਹਾ ਮਤਾ ਵਿਧਾਨ ਸਭਾ 'ਚ ਨਾ ਲਿਆਂਦਾ ਜਾਵੇ। 1956 ਦਾ ਐਕਟ ਜਿਵੇਂ ਚੱਲ ਰਿਹਾ ਹੈ, ਉਸੇ ਤਰ੍ਹਾਂ ਰਹਿਣ ਦਿੱਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ 'ਚ ਇਹ ਵਿਚਾਰ ਸਾਹਮਣੇ ਆਇਆ ਕਿ ਵਾਇਰਲ ਵੀਡੀਓ ਮਾਮਲੇ ਸਬੰਧੀ ਗੁਰੂਗ੍ਰਾਮ ਤੋਂ ਝੂਠੀ ਰਿਪੋਰਟ ਤਿਆਰ ਕਰਕੇ ਲਿਆਂਦੀ ਗਈ ਹੈ। ਇਸ ਮਾਮਲੇ 'ਚ ਸਬੰਧਤ ਅਧਿਕਾਰੀਆਂ ਅਤੇ ਮੁੱਖ ਮੰਤਰੀ ਦਾ ਇੱਕ ਵਫ਼ਦ ਡੀ.ਜੀ.ਪੀ. ਨੂੰ ਮਿਲੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਇਸ ਵਫ਼ਦ 'ਚ ਸ਼ਾਮਲ ਹੋਣਗੇ , ਜਿਸ 'ਚ ਉਹ ਜਾਣੂ ਕਰਵਾਉਣਗੇ ਕਿ ਸੱਚ ਕੀ ਹੈ ਅਤੇ ਝੂਠ ਕੀ ਹੈ। ਉਨ੍ਹਾਂ ਕਿਹਾ ਜਦੋਂ ਦੀ ਸਰਕਾਰ ਨੇ ਸਿਆਸਤ ਸੰਭਾਲੀ ਹੈ ਉਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ, ਕਦੇ ਪ੍ਰਬੰਧ ਨੂੰ ਲੈ ਕੇ ਮੁੱਦੇ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਜਦਲ ਹੀ ਇਸ ਮਾਮਲੇ 'ਤੇ ਹੋਰ ਮੀਟਿੰਗਾਂ ਕਰਾਂਗੇ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News