ਪਾਕਿਸਤਾਨ ’ਚ 2 ਸਿੱਖਾਂ ਦੇ ਕਤਲ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਸਖ਼ਤ ਨਿਖੇਧੀ

Sunday, May 15, 2022 - 07:13 PM (IST)

ਪਾਕਿਸਤਾਨ ’ਚ 2 ਸਿੱਖਾਂ ਦੇ ਕਤਲ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਸਖ਼ਤ ਨਿਖੇਧੀ

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ 2 ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫ਼ੀਆ ਨੇ ਹਮਲਾ ਕੀਤਾ ਸੀ।

ਇਹ ਵੀ ਪੜ੍ਹੋ : ਪਾਕਿ ’ਚ 2 ਸਿੱਖਾਂ ਦੇ ਕਤਲ ’ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਇਸੇ ਤਰ੍ਹਾਂ ਘੱਟਗਿਣਤੀਆਂ ’ਤੇ ਹਮਲੇ ਦੀਆਂ ਕਈ ਹੋਰ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟਗਿਣਤੀਆਂ ’ਚ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ, ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।

ਇਹ ਵੀ ਪੜ੍ਹੋ : ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਂਗਰਸ ’ਤੇ ਤਿੱਖੇ ਨਿਸ਼ਾਨੇ


author

Manoj

Content Editor

Related News