ਵੱਡੀ ਖ਼ਬਰ : SGPC ਦਾ ਜਨਰਲ ਇਜਲਾਸ ਅੱਜ, ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ
Monday, Nov 03, 2025 - 09:07 AM (IST)
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਜਨਰਲ ਇਜਲਾਸ ਅੱਜ ਯਾਨੀ ਸੋਮਵਾਰ ਨੂੰ ਹੋਣ ਵਾਲਾ ਹੈ। ਇਸ ਦੌਰਾਨ SGPC ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਲੈ ਕੇ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਸੂਤਰਾਂ ਮੁਤਾਬਕ ਅਕਾਲੀ ਦਲ ਇੱਕ ਵਾਰ ਫਿਰ ਇਸ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰੇਗਾ, ਜਦੋਂ ਕਿ ਵਿਰੋਧੀ ਪਾਰਟੀ ਦੇ ਉਮੀਦਵਾਰ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 3 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਬੈਠਕ ਕੀਤੀ ਸੀ। ਇਸ ਦੌਰਾਨ ਜਿੱਥੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੇਰੇ ਪ੍ਰਬੰਧਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰੇ ਕੀਤੇ, ਉਥੇ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਫੈਸਲਾ ਕੀਤਾ ਕਿ 3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਦੂਜੇ ਪਾਸੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ SGPC ਮੈਂਬਰਾਂ ਦੀ ਸਮੂਹਿਕ ਰਾਏ ਤੋਂ ਬਾਅਦ 3 ਨਵੰਬਰ ਹੋਣ ਵਾਲੀ SGPC ਦੇ ਜਨਰਲ ਹਾਊਸ ’ਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਿੰਗ ਕਮੇਟੀ ਅਤੇ SGPC ਮੈਂਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਸਮੁੱਚੀ ਲੀਡਰਸ਼ਿਪ ਅਤੇ SGPC ਮੈਂਬਰਾਂ ਦੇ ਸੁਝਾਅ ਤੋਂ ਬਾਅਦ 3 ਨਵੰਬਰ ਨੂੰ SGPC ਜਨਰਲ ਹਾਊਸ ’ਚ ਸਰਗਰਮ ਰੂਪ ਵਿਚ ਆਉਣ ਦਾ ਫੈਸਲਾ ਕੀਤਾ ਗਿਆ।
ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ
