ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

Monday, Feb 17, 2025 - 06:33 PM (IST)

ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

ਅੰਮ੍ਰਿਤਸਰ (ਵੈੱਬ ਡੈਸਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਣ ਕੀਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਤੋਂ ਬਾਅਦ ਅਸਤੀਫਾ ਦਿੱਤਾ ਹੈ। ਸੂਤਰਾਂ ਮੁਤਾਬਕ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਕੀਤੀ ਗਈ ਕਾਰਵਾਈ 'ਤੇ ਇਤਰਾਜ਼ ਕੀਤਾ ਸੀ। ਇਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਸਤਿਕਾਰ ਵਜੋਂ ਅਸਤੀਫ਼ਾ ਦਿੱਤਾ ਹੈ ਅਤੇ ਉਨ੍ਹਾਂ ਵਲੋਂ ਅਸਤੀਫ਼ਾ ਅੰਤ੍ਰਿੰਗ ਕਮੇਟੀ ਨੂੰ ਸੌਪਿਆ ਗਿਆ ਹੈ।

ਇਹ ਵੀ ਪੜ੍ਹੋ- ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ

ਉੱਥੇ ਹੀ ਐਡਵੋਕੇਟ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਦਲ ਮੈਂਬਰਸ਼ਿਪ ਦੀ ਭਰਤੀ ਸੰਬੰਧੀ, ਜੋ ਸੱਤ ਮੈਂਬਰੀ ਕਮੇਟੀ ਦਾ ਉਨ੍ਹਾਂ ਨੂੰ ਮੁਖੀ ਬਣਾਇਆ ਗਿਆ ਸੀ। ਉਹ ਉਸ ਤੋਂ ਵੀ ਜਥੇਦਾਰ ਸਾਹਿਬ ਨੂੰ ਅਸਤੀਫ਼ਾ ਭੇਜ ਰਹੇ ਹਨ। ਇਸ ਸਭ ਤੋਂ ਬਾਅਦ ਹੁਣ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਜਾਣਗੇ।

ਇਹ ਵੀ ਪੜ੍ਹੋ- ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ

ਧਾਮੀ ਨੇ ਕਿਹਾ ਹੈ ਕਿ ਇਸ ਪਿੱਛੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪੋਸਟ ਦਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ 13 ਫਰਵਰੀ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੋਸਟ ਸਾਂਝੀ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ  ਅਸਤੀਫ਼ੇ ਨੂੰ ਮੰਦਭਾਗਾ ਦੱਸਿਆ ਹੈ। ਧਾਮੀ ਨੇ ਕਿਹਾ ਕਿ ਪੋਸਟ ਤੋਂ ਸਾਫ਼ ਪਤਾ ਲੱਗਦਾ ਹੈ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ (ਹਰਪ੍ਰੀਤ ਸਿੰਘ) ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਦੱਸ ਦੇਈਏ ਕਿ ਲਗਭਗ ਇੱਕ ਹਫ਼ਤਾ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ ਸੀ।

ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News