SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ, ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਹੋਣੀ ਚਾਹੀਦੀ ਹੈ ਸਜ਼ਾ-ਏ-ਮੌਤ
Wednesday, Jul 09, 2025 - 07:03 PM (IST)
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕਿਸੇ ਵੀ ਧਰਮ ਦੇ ਧਾਰਮਿਕ ਗ੍ਰੰਥ ਜਾਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ-ਏ-ਮੌਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਜ਼ਾਵਾਂ ਸਖ਼ਤ ਨਾ ਹੋਈਆਂ, ਉਦੋਂ ਤੱਕ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਸਕਣਗੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਸਤੰਬਰ ਤੱਕ ਹੋਇਆ ਵੱਡਾ ਐਲਾਨ
ਉਥੇ ਹੀ ਸਰਕਾਰ ਵੱਲੋਂ ਸ਼ਤਾਬਦੀਆਂ ਮਨਾਉਣ ਸਬੰਧੀ ਮੰਗੇ ਸੁਝਾਵਾਂ ਬਾਰੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸ਼ਤਾਬਦੀਆਂ ਮਨਾਉਣ ਦਾ ਅਧਿਕਾਰ ਸਿਰਫ਼ ਸ਼੍ਰੋਮਣੀ ਕਮੇਟੀ ਨੂੰ ਹੈ। ਜੇ ਸਰਕਾਰਾਂ ਮਨਾਉਣਾ ਚਾਹੁੰਦੀਆਂ ਹਨ ਤਾਂ ਉਹ ਸ਼ਤਾਬਦੀਆਂ ਨੂੰ ਮੁੱਖ ਰੱਖਦਿਆਂ ਕੋਈ ਵੱਡਾ ਹਸਪਤਾਲ ਜਾਂ ਕੋਈ ਇੰਜੀਨੀਅਰਿੰਗ ਕਾਲਜ ਖੋਲ੍ਹ ਦੇਣ, ਕੋਈ ਵੱਡਾ ਸੜਕ ਮਾਰਗ ਬਣਾ ਦੇਣ ਜਾਂ ਹੋਰ ਕਾਰਜ ਕਰ ਦੇਵੇ। ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਰਾਏ ਲੈਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੁਣ 14 ਜੁਲਾਈ ਨੂੰ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਬੈਠ ਕੇ ਸਮਾਗਮ ਉਲੀਕੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ
ਇਸ ਦੌਰਾਨ ਸਪੱਸ਼ਟ ਕੀਤਾ ਕਿ ਸ਼ਤਾਬਦੀ ਸਮਾਗਮਾਂ ਸਬੰਧੀ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਤੋਂ ਗੁ: ਗੁਰੂ ਕੇ ਮਹਿਲ ਤੋਂ ਇਕ ਵੱਡਾ ਸਮਾਗਮ ਕਰਕੇ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਹੋਰ ਸ਼ਤਾਬਦੀ ਸਮਾਗਮ ਵੀ ਹੋ ਰਹੇ ਹਨ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਮੌਕੇ 23, 24 ਅਤੇ 25 ਨਵੰਬਰ ਨੂੰ ਤਿੰਨ ਦਿਨ ਲਗਾਤਾਰ ਸਮਾਗਮ ਅਤੇ ਨਗਰ ਕੀਰਤਨ ਹੋ ਰਹੇ ਹਨ, ਇਨ੍ਹਾਂ ਸਮਾਗਮਾਂ ਵਿਚ ਸਰਕਾਰਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧ
