ਚੰਡੀਗੜ੍ਹ ਪੁੱਜੇ SGPC ਪ੍ਰਧਾਨ ਧਾਮੀ, ਸੁਖਬੀਰ ਬਾਦਲ ਦੇ ਸਵਾਲ 'ਤੇ ਵੱਟੀ ਚੁੱਪੀ (ਵੀਡੀਓ)

Saturday, Jul 20, 2024 - 11:49 AM (IST)

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੈਕਟਰ-44 ਵਿਖੇ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ ਵਿਖੇ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਐੱਸ. ਜੀ. ਪੀ. ਸੀ. ਵਲੋਂ ਉਕਤ ਉਪਰਾਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦਾ Alert, ਸੂਬਾ ਵਾਸੀਆਂ ਲਈ ਜਾਰੀ ਹੋਈ ਚਿਤਾਵਨੀ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਦੀ ਗੱਲ ਹੋਵੇ ਜਾਂ ਫਿਰ ਬਾਕੀ ਗੁਰਦੁਆਰਾ ਸਾਹਿਬਾਨਾਂ ਦੀ, ਐੱਸ. ਜੀ. ਪੀ. ਸੀ. ਦੇ ਪ੍ਰਬੰਧ ਬਹੁਤ ਵਧੀਆ ਚੱਲ ਰਹੇ ਹਨ। ਜਦੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਬਾਰੇ ਸਵਾਲ ਕੀਤਾ ਗਿਆ ਤਾਂ ਉਹ ਇਸ 'ਤੇ ਚੁੱਪੀ ਵੱਟਦੇ ਹੋਏ ਨਜ਼ਰ ਆਏ।

ਇਹ ਵੀ ਪੜ੍ਹੋ : ਕੇਂਦਰ ਨੂੰ ਪੰਜਾਬ ਲਈ ਵੀ ਵਿਸ਼ੇਸ਼ ਪੈਕੇਜ ਦੇਣ ’ਤੇ ਵਿਚਾਰ ਕਰਨਾ ਚਾਹੀਦੈ : ਸਾਹਨੀ

ਉਨ੍ਹਾਂ ਕਿਹਾ ਕਿ ਸੁਖਬੀਰ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਦੀ ਸ਼ਿਕਾਇਤ 'ਤੇ 5 ਸਿੱਖ ਸਾਹਿਬਾਨਾਂ ਵਲੋਂ ਤਲਬ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਸ਼ਰਧਾਵਾਨ ਅਤੇ ਨਿਮਾਣੇ ਸਿੱਖ ਵਜੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News