ਪੰਜਾਬ ''ਚ ਅਮਨ ਸ਼ਾਂਤੀ ਬਣਾਏ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ: ਬਡੂੰਗਰ

Wednesday, Jul 05, 2017 - 02:13 PM (IST)

ਤਲਵੰਡੀ ਸਾਬੋ (ਮਨੀਸ਼)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਖਾਲਿਸਤਾਨ ਦੇ ਪੋਸਟਰਾਂ ਦੇ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਦੱਸਿਆ ਕਿ ਪੰਜਾਬ 'ਚ ਅਮਨ ਸ਼ਾਂਤੀ ਬਣਾਏ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਾਂਝਾ ਭਾਈਚਾਰਾ ਹੈ ਅਤੇ ਇਸ ਨੂੰ ਇਸੇ ਤਰ੍ਹਾਂ ਕਾਇਮ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ 'ਚ ਬਣਾਈ ਜਾ ਰਹੀ ਯਾਦਗਾਰ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਯਾਦਗਾਰ ਦਮਦਮੀ ਟਕਸਾਲ ਵੱਲੋਂ ਬਣਾਈ ਜਾ ਰਹੀ ਹੈ। ਕਿਰਪਾਲ ਸਿੰਘ ਬਡੂੰਗਰ ਐੱਸ. ਜੀ. ਪੀ. ਸੀ. ਮੈਂਬਰ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਸਨ।


Kulvinder Mahi

News Editor

Related News