SGPC ਪ੍ਰਧਾਨ ਨੇ ਬੜੀ ਸਿਆਣਪ ਤੇ ਸਹਿਨਸ਼ੀਲਤਾ ਨਾਲ ਰੋਕਿਆ ਟਕਰਾਅ : ਹਰਨਾਮ ਸਿੰਘ
Friday, Jun 06, 2025 - 11:10 AM (IST)

ਅੰਮ੍ਰਿਤਸਰ - ਘੱਲੂਘਾਰਾ ਦਿਵਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬੇਨਤੀ ਕਰਦੇ ਹਨ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਮੇਸ਼ਾ ਹੀ ਆਦਰ ਸਤਿਕਾਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸ਼ਹੀਦੀ ਸਮਾਗਮ ਦੌਰਾਨ ਪੰਥ ਨੇ ਬਹੁਤ ਹੀ ਸ਼ਾਂਤੀ ਨਾਲ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸਮਾਗਮ ਸੰਪੂਰਨ ਕੀਤਾ, ਇਸ ਲਈ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦੇ ਹਨ ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨੇ ਕੀਤਾ ਚੋਣ ਲੜਨ ਦਾ ਐਲਾਨ, ਪੱਤਰਕਾਰਾਂ ਸਾਹਮਣੇ ਆਖ 'ਤੀ ਆਹ ਗੱਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਹੁਤ ਹੀ ਸਿਆਣਪ ਅਤੇ ਸਹਿਨਸ਼ੀਲਤਾ ਨਾਲ ਸਾਰਾ ਟਕਰਾਅ ਰੋਕਿਆ, ਇਸ ਵਾਸਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਹੈ ਕਿਉਂਕਿ ਸ਼ਹੀਦਾਂ ਦੀ ਯਾਦ ਵਿਚ ਪੰਥ ਵਿਚਾਲੇ ਕੋਈ ਟਕਰਾਅ ਨਾ ਹੋਵੇ ਇਸ ਨੂੰ ਉਨ੍ਹਾਂ ਵੱਲੋਂ ਰੋਕਿਆ ਗਿਆ, ਜਿਸ ਕਾਰਨ ਪੰਥ ਅਤੇ ਦੁਨੀਆ ਭਰ ਵਿਚ ਏਕਤਾ ਦਾ ਸੰਦੇਸ਼ ਮਿਲਿਆ ਹੈ।
ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਹਰਨਾਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਬੈਠੇ ਕੇ ਸਮੁੱਚੇ ਪੰਥ ਨੇ ਜੂਨ 1984 ਸ਼ਹੀਦਾਂ ਨੂੰ ਯਾਦ ਕੀਤਾ ਹੈ। ਇਹ ਸਮਾਗਮ ਹਮੇਸ਼ਾ ਸਹਿਜਭਾਵਨ ਅਤੇ ਸਤਿਕਾਰ ਨਾਲ ਮਾਇਆ ਜਾਣਾ ਚਾਹੀਦਾ ਹੈ ਅਤੇ ਪੰਥ ਵਿਚ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8