ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ SGPC ਨੇ 10 ਹਜ਼ਾਰ ਲੀਟਰ ਡੀਜ਼ਲ ਹੋਰ ਦਿੱਤਾ
Saturday, Sep 27, 2025 - 05:44 PM (IST)

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਵਿਖੇ ਧੁੱਸੀ ਟੁੱਟਣ ਨਾਲ ਪਏ ਪਾੜ ਨੂੰ ਪੂਰ ਰਹੇ ਲੋਕਾਂ ਨੂੰ ਮਿਲੇ ਅਤੇ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ 10 ਹਜ਼ਾਰ ਲੀਟਰ ਡੀਜ਼ਲ ਹੋਰ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ 5 ਹਜ਼ਾਰ ਲੀਟਰ ਡੀਜ਼ਲ ਸਹਿਯੋਗ ਲਈ ਦਿੱਤਾ ਗਿਆ ।
ਇਹ ਵੀ ਪੜ੍ਹੋ- ਗਾਇਕ ਰਾਜਵੀਰ ਜਵੰਦਾ ਦੇ ਹਾਦਸੇ 'ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਦੁਖ, ਸਿਹਤਯਾਬੀ ਲਈ ਕੀਤੀ ਅਰਦਾਸ
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਸਰਕਾਰਾਂ ਵਾਲੇ ਕੰਮ ਵੀ ਖ਼ੁਦ ਕਰਨੇ ਪੈ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਕੇਵਲ ਬਿਆਨਬਾਜ਼ੀ ਕਰ ਕੇ ਸਮਾਂ ਲੰਘਾ ਰਹੀਆਂ ਹਨ ਜਦਕਿ ਲੋਕ ਖੁਦ ਬੰਨ੍ਹ ਬੰਨਣ ਦਾ ਕਾਰਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਬੰਨ੍ਹਾਂ ਦੀ ਮਜ਼ਬੂਤੀ ਲਈ ਕੰਮ ਕਰ ਰਹੀਆਂ ਸੰਗਤਾਂ ਨੂੰ ਤੇਲ ਮੁਹੱਈਆ ਕਰਵਾਇਆ ਗਿਆ ਹੈ, ਉਥੇ ਕਿਸਾਨਾਂ ਲਈ ਕਣਕ ਦੇ ਮਿਆਰੀ ਬੀਜ ਅਤੇ ਡੀਜ਼ਲ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ, ਬੀਬੀ ਜੋਗਿੰਦਰ ਕੌਰ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਸਤਨਾਮ ਸਿੰਘ ਗੋਸਲ, ਰਣਜੀਤ ਸਿੰਘ ਕਲਿਆਣਪੁਰ ਸਮੇਤ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8