ਖੇਮਕਰਨ ਵਿਖੇ ਹੜ੍ਹ ਨਾਲ ਨੁਕਸਾਨੇ ਬੰਨ੍ਹ ਨੂੰ ਪੂਰਨ ਲਈ SGPC ਨੇ 6 ਹਜ਼ਾਰ ਲੀਟਰ ਡੀਜ਼ਲ ਦੀ ਕੀਤੀ ਸਹਾਇਤਾ

Thursday, Sep 18, 2025 - 06:05 PM (IST)

ਖੇਮਕਰਨ ਵਿਖੇ ਹੜ੍ਹ ਨਾਲ ਨੁਕਸਾਨੇ ਬੰਨ੍ਹ ਨੂੰ ਪੂਰਨ ਲਈ SGPC ਨੇ 6 ਹਜ਼ਾਰ ਲੀਟਰ ਡੀਜ਼ਲ ਦੀ ਕੀਤੀ ਸਹਾਇਤਾ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਾਰਡਰ ਏਰੀਏ ਦੇ ਹਲਕਾ ਖੇਮਕਰਨ ਦੇ ਪਿੰਡ ਮਹਿਦੀਪੁਰ ਵਿਖੇ ਹੜ੍ਹ ਨਾਲ ਨੁਕਸਾਨੇ ਬੰਨ੍ਹ ਨੂੰ ਪੂਰ ਰਹੀਆਂ ਸੰਗਤਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ 6 ਹਜ਼ਾਰ ਲੀਟਰ ਡੀਜ਼ਲ ਸਹਿਯੋਗ ਲਈ ਦਿੱਤਾ। ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਸਾਹਿਬ ਸਿੰਘ ਜੀ ਵਿਖੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਮੁਸੀਬਤ ਸਮੇਂ ਲੋੜਵੰਦਾਂ ਨਾਲ ਖੜ੍ਹਨਾ ਆਪਣਾ ਫਰਜ਼ ਸਮਝਦੀ ਹੈ ਅਤੇ ਸੀਮਤ ਸਾਧਨਾਂ ਦੇ ਬਾਵਜੂਦ ਵੱਡੀਆਂ ਸੇਵਾਵਾਂ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਤ੍ਰਾਸਦੀ ਕੀ ਹੋ ਸਕਦੀ ਹੈ ਕਿ ਸਰਕਾਰਾਂ ਵੱਲੋਂ ਕੀਤੇ ਜਾਣ ਵਾਲੇ ਕੰਮ ਵੀ ਲੋਕਾਂ ਨੂੰ ਆਪ ਕਰਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਲੋਕਾਂ ਦੀ ਬਾਂਹ ਤਾਂ ਕੀ ਫੜ੍ਹਨੀ ਸੀ, ਸਗੋਂ ਆਪਣੇ ਤੌਰ ’ਤੇ ਸੇਵਾਵਾਂ ਕਰਨ ਵਾਲਿਆਂ ’ਤੇ ਵੀ ਸਿਆਸਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੁਸੀਬਤ ਦੇ ਸਮੇਂ ਇਕ ਦੂਜੇ ਦੀਆਂ ਲੱਤਾਂ ਖਿੱਚਣ ਦੀ ਬਜਾਏ ਆਪ ਸੇਵਾਵਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿੰਡ ਮਹਿਦੀਪੁਰ, ਮੀਆਂਵਾਲ ਅਤੇ ਮੁਹੰਦੀਵਾਲ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬੰਨ ਨੂੰ ਪੂਰਨ ਵਿਚ ਸਹਿਯੋਗ ਕਰਦਿਆਂ ਸੰਗਤਾਂ ਦੀ ਮੰਗ ਅਨੁਸਾਰ ਅੱਜ 6 ਹਜ਼ਾਰ ਲੀਟਰ ਡੀਜ਼ਲ ਦਿੱਤਾ ਗਿਆ ਹੈ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਥੇ ਪਹਿਲੇ ਦਿਨ ਤੋਂ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਉਥੇ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਕਿਸਾਨਾਂ ਨੂੰ ਖੇਤ ਪੱਧਰੇ ਕਰਨ ਲਈ 8 ਲੱਖ ਲੀਟਰ ਡੀਜ਼ਲ, 10 ਏਕੜ ਤੋਂ ਘੱਟ ਵਾਲੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਮਿਆਰੀ ਬੀਜ ਦੇਣ ਦੇ ਫੈਸਲੇ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਨੁਕਸਾਨੇ ਗੁਰਦੁਆਰਾ ਸਾਹਿਬਾਨ ਦੀ ਰਿਪੇਅਰ ਲਈ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਬਿਨਾਂ ਕਿਸੇ ਭੇਦ ਭਾਵ ਦੇ ਰਾਹਤ ਸੇਵਾਵਾਂ ਕਰ ਰਹੀ ਹੈ ਅਤੇ ਇਹ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਤਾਰ ਤੋਂ ਪਾਰ ਭਾਰਤ ਪਾਕਿਸਤਾਨ ਬਾਰਡਰ ਤੇ ਸਥਿਤ ਗੁਰਦੁਆਰਾ ਬਾਬਾ ਸਾਹਿਬ ਸਿੰਘ ਜੀ ਸ਼ਹੀਦ ਵਿਖੇ ਵੀ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਦੋ ਔਰਤਾਂ ਸਮੇਤ ਛੇ ਤਸਕਰ ਗ੍ਰਿਫ਼ਤਾਰ, 9 ਕਿਲੋ ਹੈਰੋਇਨ ਹੋਈ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News