ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ

Thursday, Oct 17, 2024 - 06:38 PM (IST)

ਅੰਮ੍ਰਿਤਸਰ- ਸ਼ੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫ਼ਾ ਰੱਦ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਦੀ ਸੇਵਾਵਾਂ ਦੀ ਬਹੁਤ ਲੋੜ ਹੈ। ਮੈਂ ਗਿਆਨੀ ਹਰਪ੍ਰੀਤ ਸਿੰਘ  ਦਾ ਅਸਤੀਫ਼ਾ ਰੱਦ ਕਰਦਾ ਹਾਂ। ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਗਈ ਕਿ ਤੁਸੀਂ ਸਾਡੀ ਅਗਵਾਈ ਕਰਦੇ ਰਹੋ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਆਏ ਸੈਲਾਨੀ ਨਾਲ ਟੈਕਸੀ ਡਰਾਈਵਰਾਂ ਨੇ ਕੀਤੀ ਕੁੱਟਮਾਰ

ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਆਪਣਾ ਅਸਤੀਫਾ ਦੇਣਾ ਦੀ ਪੁਸ਼ਟੀ ਕੀਤੀ ਸੀ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰ ਕੇ ਅਸਤੀਫੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਵਲਟੋਹਾ ਵੱਲੋਂ ਉਨ੍ਹਾਂ ਦੇ ਖਿਲਾਫ ਬੇਬੁਨਿਆਦ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦੇ ਖਿਲਾਫ ਭਾਜਪਾ ਤੇ ਆਰਐਸਐਸ ਦਾ ਦੱਲਾ ਵਰਗੇ ਨੀਚ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ

ਇਸ ਤੋਂ ਇਲਾਵਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਈ ਸਾਲਾਂ ਤੋਂ ਐਸ.ਜੀ.ਪੀ.ਸੀ. ਸਿੱਖ ਮੁੱਦਿਆਂ ਦੀ ਤਰਜਮਾਨੀ ਕਰਦੀ ਆ ਰਹੀ ਹੈ ਤੇ ਸਿੰਘ ਸਹਿਬਾਨਾਂ ਨੂੰ ਐਸ.ਜੀ.ਪੀ.ਸੀ. ਦੇ ਹਰ ਕਾਰਜ ਦੀ ਜਾਣਕਾਰੀ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਪੰਜਾਬ ਵਿਚ ਐਸ.ਜੀ.ਪੀ.ਸੀ. ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਸਾਰੇ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਦਾ ਦਿਲੋਂ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਪਿਛਲੇ ਕਈ ਸਾਲਾਂ ਤੋਂ ਸਾਡਾ ਸੁਭਾਅ ਕਾਂ ਵਰਗਾ ਬਣ ਗਿਆ ਹੈ ਤੇ ਕਾਂ ਬਣ ਕੇ ਅਸੀਂ ਇਕ ਦੂਜੇ ’ਤੇ ਇਲਜ਼ਾਮ ਲਗਾਈ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਰਿਆਂ ਨੂੰ ਮਿਲ ਕੇ ਐਸ.ਜੀ.ਪੀ.ਸੀ. ਨੂੰ ਬਚਾਉਣਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News