ਵੱਡੀ ਖ਼ਬਰ : SGPC ਨੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ
Monday, Mar 17, 2025 - 01:56 PM (IST)
 
            
            ਚੰਡੀਗੜ੍ਹ : ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮਤਾ ਪਾ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਨਗੇ। ਇਸ ਕਾਰਨ ਕਿਆਸਰਾਈਆਂ ਜਾ ਰਹੀਆਂ ਹਨ ਕਿ ਹਰਜਿੰਦਰ ਸਿੰਘ ਧਾਮੀ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਵਜੋਂ ਇਕ ਵਾਰ ਮੁੜ ਸੇਵਾਵਾਂ ਨਿਭਾਅ ਸਕਦੇ ਹਨ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਨੈਤਿਕਤਾ ਦੇ ਆਧਾਰ 'ਤੇ ਦਿੱਤਾ ਸੀ ਅਸਤੀਫ਼ਾ
ਦੱਸਣਯੋਗ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਕਰੀਬ ਇਕ ਮਹੀਨਾ ਪਹਿਲਾਂ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦਿੱਤਾ ਸੀ। ਇਹ ਕਦਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੋਸ਼ਲ ਮੀਡੀਆ 'ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਹਟਾਉਣ ਦੇ ਤਰੀਕੇ ਦੀ ਆਲੋਚਨਾ ਕਰਨ ਤੋਂ ਬਾਅਦ ਚੁੱਕਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...
ਹਾਲਾਂਕਿ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਉਨ੍ਹਾਂ ਨੇ ਆਪਣਾ ਅਸਤੀਫ਼ਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            