ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਭਾਈ ਲੌਂਗੋਵਾਲ ਨੇ ਕੀਤੀ ਜਨਤਕ

Tuesday, Oct 06, 2020 - 01:56 AM (IST)

ਚੰਡੀਗੜ/ਅੰਮ੍ਰਿਤਸਰ, (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ ਉਪਲੱਬਧ ਹੋਵੇਗੀ।

PunjabKesari ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਜਾਂਚ ਰਿਪੋਰਟ ਦਾ ਸੰਖੇਪ ਵੇਰਵਾ ਪਹਿਲਾਂ ਹੀ ਜਨਤਕ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਮੁੱਚੀ ਜਾਂਚ ਰਿਪੋਰਟ ਵੀ ਵੈੱਬਸਾਈਟ ’ਤੇ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ, ਜਿਸ ਨੂੰ ਸਕੈਨ ਕਰ ਕੇ ਵੈੱਬਸਾਈਟ ’ਤੇ ਪਾਇਆ ਜਾਵੇਗਾ। ਇਹ ਰਿਪਰੋਟ ਭਲਕੇ ਤੱਕ ਸੰਗਤਾਂ ਲਈ ਉਪਲੱਬਧ ਹੋ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।


Bharat Thapa

Content Editor

Related News