ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

Saturday, Jun 22, 2024 - 06:29 PM (IST)

ਅੰਮ੍ਰਿਤਸਰ (ਵੈੱਬ ਡੈਸਕ, ਦੀਪਕ, ਸਰਬਜੀਤ ) : ਵਿਸ਼ਵ ਯੋਗ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਦੀ ਤਸਵੀਰ ਸਾਂਝੀ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਦੀ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਲੋਕਾਂ ਨੇ ਇਸ ਨੂੰ ਲੈ ਕੇ ਕਾਫ਼ੀ ਨਿੰਦਾ ਕੀਤੀ ਅਤੇ ਇਸ ਚੀਜ਼ ਦਾ ਵਿਰੋਧ ਵੀ ਕੀਤਾ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰ ਸਾਂਝੀ ਕੀਤੀ। ਅਰਚਨਾ ਮਕਵਾਨਾ ਸ਼ੀਰਸ਼ ਆਸਣ ਕਰਦੀ ਨਜ਼ਰ ਆ ਰਹੀ ਹੈ। ਅਰਚਨਾ ਨੇ ਕਿਹਾ ਸੀ ਕਿ 'ਮੈਂ ਯੋਗਾ ਦੀ ਪਾਵਰ ਨੂੰ ਦੁਨੀਆ ‘ਚ ਪਹੁੰਚਾਉਣਾ ਚਾਹੁੰਦੀ ਹਾਂ।'

ਇਹ ਵੀ ਪੜ੍ਹੋ-  ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)

PunjabKesari

ਇਸ ਸਾਂਝੀ ਕੀਤੀ ਤਸਵੀਰ ਨੂੰ ਲੈ ਕੇ ਲੋਕ ਇਸ ਦਾ ਵਿਰੋਧ ਕਰ ਰਹੇ ਰਹੇ ਹਨ। ਜਿਸ ਤੋਂ ਬਾਅਦ ਅਰਚਨਾ ਮਕਵਾਨਾ ਨੇ ਮੁਆਫ਼ੀ ਵੀ ਮੰਗੀ ਹੈ। ਦੂਜੇ ਪਾਸੇ ਕੁੜੀ ਵੱਲੋਂ ਯੋਗਾ ਕਰਨ ‘ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ  ਦਾ ਕਹਿਣਾ ਹੈ ਲੋਕ ਆਪਣੀ ਪੂਰੀ ਸ਼ਰਧਾ ਭਾਵਨਾ ਨਾਲ ਇੱਥੇ ਨਤਮਸਤਕ ਹੁੰਦੇ ਹਨ ਪਰ ਇਕ ਕੁੜੀ ਨੇ ਲਗਭਗ ਇਕ ਘੰਟਾ ਯੋਗਾ ਇੱਥੇ ਪਵਿੱਤਰ ਸਥਾਨ 'ਤੇ ਯੋਗਾ ਕੀਤਾ ਹੈ ਜਿਸ ਕਾਰਨ ਸੰਗਤ ਨੂੰ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਜਾਂਚ 'ਚ ਆਇਆ ਹੈ ਕਿ ਕੁੜੀ ਵਲੋਂ ਕਿਸੇ ਵੀ ਸਥਾਨ 'ਤੇ ਮੱਥਾ ਨਹੀਂ ਟੇਕਿਆ ਸੀ, ਇਸ ਤੋਂ ਪਤਾ ਲੱਗਦਾ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿਰਫ਼ ਮਸ਼ਹੂਰੀ ਖੱਟਣ ਲਈ ਯੋਗ ਆਸਨ ਕਰ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਕੁੜੀ ਖ਼ਿਲਾਫ਼ ਪੁਲਸ ਸ਼ਿਕਾਇਤ ਕਰਵਾਈ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਭਾਵੇਂ ਕੁੜੀ ਨੇ ਪੋਸਟ ਪਾ ਕੇ ਮੁਆਫ਼ੀ ਮੰਗ ਲਈ ਹੋਵੇ ਪਰ ਇਹ ਲੋਕ ਪਹਿਲਾਂ  ਗਲਤੀ ਕਰਦੇ ਹਨ ਫਿਰ ਮੁਆਫ਼ੀ ਮੰਗਦੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਜਿਹੜੇ ਮੁਲਾਜ਼ਮਾਂ ਦੀ ਪਰਿਕਰਮਾ 'ਚ ਡਿਊਟੀ ਸੀ ਉਨ੍ਹਾਂ ਤਿੰਨ ਮੁਲਜ਼ਮਾਂ ਭਾਈ ਗਗਨਪਾਲ ਸਿੰਘ, ਭਾਈ ਹਰਜਿੰਦਰ ਸਿੰਘ ਅਤੇ ਭਾਈ ਪਲਵਿੰਦਰ ਸਿੰਘ ਨੂੰ ਮੁਢੱਲੇ ਤੌਰ 'ਤੇ ਮੁਅੱਤਲ ਕਰ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਦਰਭੰਗਾ ਤੇ ਬਿਲਾਸਪੁਰ ਵਿਚਾਲੇ ਚੱਲਣਗੀਆਂ ਸਪੈਸ਼ਲ ਰੇਲਗੱਡੀਆਂ

PunjabKesari

ਪੋਸਟ ਸਾਂਝੀ ਕਰ ਮੰਗੀ ਮੁਆਫ਼ੀ

ਅਰਚਨਾ ਦਾ ਕਹਿਣਾ ਹੈ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਅਰਚਨਾ ਮਕਵਾਨਾ ਨੇ ਇੰਸਟਾਗ੍ਰਾਮ ਉਤੇ ਲਿਖਿਆ, “ਮੈਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਤੋਂ ਬਿਨਾਂ ਕੁੱਝ ਪੋਸਟ ਕੀਤਾ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨਾ ਕੁੱਝ ਲੋਕਾਂ ਨੂੰ ਠੇਸ ਪਹੁੰਚਾ ਸਕਦਾ ਹੈ ਮੇਰਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਦਿਲੋਂ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿਚ ਇਸ ਦਾ ਧਿਆਨ ਰੱਖਾਂਗੀ। ਕਿਰਪਾ ਕਰਕੇ ਮੇਰੀ ਮੁਆਫੀ ਸਵੀਕਾਰ ਕਰੋ।” 

ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Shivani Bassan

Content Editor

Related News