ਰਾਮ ਰਹੀਮ ਦੀ ਪੈਰੋਲ ’ਤੇ SGPC ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
Tuesday, Aug 05, 2025 - 12:51 PM (IST)

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ 'ਤੇ ਗੰਭੀਰ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਸਰਕਾਰ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਨਾਲ ਵਾਪਰੀ ਵੱਡੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਾਲਾਂ ਤੋਂ ਜੇਲ੍ਹਾਂ 'ਚ ਰੱਖਿਆ ਗਿਆ ਹੈ, ਉਥੇ ਹੀ ਦੂਜੇ ਪਾਸੇ ਗੰਭੀਰ ਅਪਰਾਧਾਂ ’ਚ ਦੋਸ਼ੀ ਕਰਾਰ ਦਿੱਤਾ ਗਿਆ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ 'ਤੇ ਬਾਹਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋਹਰੇ ਚਿਹਰੇ ਵਾਲਾ ਰਵੱਈਆ ਛੱਡੇ ਅਤੇ ਜੇਕਰ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਮਿਲਦੀ, ਤਾਂ ਇਹ ਸਿੱਧਾ ਧਾਰਮਿਕ ਭੇਦਭਾਵ ਹੈ। ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਹੈ ਕਿ ਸਰਕਾਰ ਸਪੱਸ਼ਟ ਕਰੇ ਕਿ ਰਾਮ ਰਹੀਮ ਨੂੰ ਪੈਰੋਲ ਦੇਣ ਪਿੱਛੇ ਕਿਹੜੀ ਅਸਲ ਸਥਿਤੀ ਹੈ । ਦੂਜੇ ਪਾਸੇ ਡੇਰਾ ਸਿਰਸਾ ਦੇ ਬੁਲਾਰੇ ਜਿਤੇਂਦਰ ਖੁਰਾਨਾ ਦਾ ਕਹਿਣਾ ਹੈ ਕਿ ਕਾਨੂੰਨ ਦੇ ਦਾਇਰੇ ਵਿਚ ਰਹਿ ਕੇਹੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8