SGPC ਵੱਲੋਂ ਸਿੱਖੀ ਪ੍ਰਚਾਰ ਲਈ 117 ਵਲੰਟੀਅਰਾਂ ਦੀ ਚੋਣ, ਸੰਗਤ ਨੂੰ ਕੌਮੀ ਚੁਣੌਤੀਆਂ ਤੋਂ ਵੀ ਕਰਵਾਉਣਗੇ ਜਾਣੂ
Saturday, Sep 17, 2022 - 12:32 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਹੱਦੀ ਖੇਤਰਾਂ ਵਿਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ। ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿਖਿਅਤ ਹਨ। ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖੀ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ, ਤਾਂ ਜੋ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਕੌਮੀ ਚੁਣੌਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ’ਚ ਪਤੀ-ਪਤਨੀ ਦਾ ਹਾਈਵੋਲਟੇਜ਼ ਡਰਾਮਾ, ਮੀਡੀਆ ਸਾਹਮਣੇ ਖੋਲ੍ਹੇ ਇਕ-ਦੂਜੇ ਦੇ ਰਾਜ਼ (ਵੀਡੀਓ)
ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਵਰਤਨ ਜਿਹੇ ਮਾਮਲਿਆਂ ਨੂੰ ਜਾਣਬੁਝ ਕੇ ਉਭਾਰਿਆ ਜਾ ਰਿਹਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਨਿਸ਼ਾਨਦੇਹੀ ਕਰਨੀ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤ ਨੂੰ ਸੁਚੇਤ ਕਰਨਾ ਜ਼ਰੂਰੀ ਹੈ। ਇਹ ਵਲੰਟੀਅਰ ਪ੍ਰਚਾਰਕ ਇਸ ਦਿਸ਼ਾ ਵਿਚ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਮੀਨੀ ਪੱਧਰ ’ਤੇ ਇਸ ਮਾਮਲੇ ’ਤੇ ਕੰਮ ਕਰ ਰਹੀ ਹੈ ਅਤੇ ਸਿੱਖ ਸੰਸਥਾ ਦਾ ਮੰਤਵ ਦਿਖਾਵਾ ਕਰਨਾ ਨਹੀਂ, ਸਗੋਂ ਗੁਮਰਾਹ ਹੋ ਚੁੱਕੇ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਹੈ। ਇਸ ਮੌਕੇ ਬਲਵਿੰਦਰ ਸਿੰਘ ਵੇਈਂਪੂਈਂ. ਸ. ਸੁਰਜੀਤ ਸਿੰਘ ਤੁਗਲਵਾਲ, ਗੁਰਨਾਮ ਸਿੰਘ ਜੱਸਲ, ਸੁਖਵਰਸ਼ ਸਿੰਘ ਪੰਨੂ, ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ