SGPC ਕੋਲ ਪਾਸਪੋਰਟ ਜਮ੍ਹਾਂ ਕਰਵਾਉਣ ਵਾਲੇ ਸ਼ਰਧਾਲੂ ਮਿਥੀਆਂ ਤਾਰੀਕਾਂ ਅਨੁਸਾਰ ਦਿੱਤੇ ਅਸਥਾਨਾਂ ’ਤੇ ਕਰਨ ਸੰਪਰਕ : ਪ੍ਰਤਾਪ ਸਿੰਘ

Friday, Oct 03, 2025 - 06:58 PM (IST)

SGPC ਕੋਲ ਪਾਸਪੋਰਟ ਜਮ੍ਹਾਂ ਕਰਵਾਉਣ ਵਾਲੇ ਸ਼ਰਧਾਲੂ ਮਿਥੀਆਂ ਤਾਰੀਕਾਂ ਅਨੁਸਾਰ ਦਿੱਤੇ ਅਸਥਾਨਾਂ ’ਤੇ ਕਰਨ ਸੰਪਰਕ : ਪ੍ਰਤਾਪ ਸਿੰਘ

ਅੰਮ੍ਰਿਤਸਰ (ਸਰਬਜੀਤ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ,ਜਿਨ੍ਹਾਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਹਨ । ਉਨ੍ਹਾਂ ਦੀ ਵੀਜ਼ਾ ਫੀਸ ਅਤੇ ਹੋਰ ਜ਼ਰੂਰੀ ਕਾਗਜ਼ਾਤ ਪੂਰੇ ਕਰਨ ਲਈ ਜ਼ਿਲ੍ਹੇਵਾਰ ਕੇਂਦਰ ਸਥਾਪਤ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸਨ । ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਹਨ, ਉਨ੍ਹਾਂ ਦੀ ਕਾਰਵਾਈ ਮੁਕੰਮਲ ਕਰਨ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੇਂਦਰ ਬਣਾਏ ਗਏ ਹਨ।

ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹੇ ਦੀਆਂ ਸੰਗਤਾਂ 7,8 ਅਤੇ 9 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਯਾਤਰਾ ਵਿਭਾਗ ਵਿਖੇ ਪਹੁੰਚਣ । ਇਸੇ ਤਰ੍ਹਾਂ 7 ਅਕਤੂਬਰ ਨੂੰ ਜ਼ਿਲ੍ਹਾ ਕਪੂਰਥਲਾ ਦੀਆਂ ਸੰਗਤਾਂ ਸਟੇਟ ਗੁਰਦੁਆਰਾ ਕਪੂਰਥਲਾ, ਸੰਗਰੂਰ ਤੇ ਬਰਨਾਲਾ ਦੀਆਂ ਸੰਗਤਾਂ ਗੁਰਦੁਆਰਾ ਨਾਨਕਿਆਣਾ ਸੰਗਰੂਰ, ਬਠਿੰਡਾ ਅਤੇ ਮਾਨਸਾ ਦੀ ਸੰਗਤ ਗੁਰਦੁਆਰਾ ਹਾਜ਼ੀਰਤਨ ਸਾਹਿਬ ਬਠਿੰਡਾ ਅਤੇ ਚੰਡੀਗੜ੍ਹ ਮੁਹਾਲੀ ਦੀਆਂ ਸੰਗਤਾਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਪੁੱਜਣ । 

ਇਸੇ ਤਰ੍ਹਾਂ 8 ਅਕਤੂਬਰ ਨੂੰ ਜਲੰਧਰ ਅਤੇ ਫਗਵਾੜਾ ਦੀਆਂ ਸੰਗਤਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਮਨ ਨਗਰ ਨੇੜੇ ਪਠਾਨਕੋਟ ਚੌਂਕ, ਜਲੰਧਰ ਵਿਖੇ, ਪਟਿਆਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀਆਂ ਸੰਗਤਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਫਰੀਦਕੋਟ/ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਦੀ ਸੰਗਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ ਅਤੇ ਰੋਪੜ ਦੀ ਸੰਗਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸੰਪਰਕ ਕਰੇ। 9 ਅਕਤੂਬਰ ਨੂੰ ਹੁਸ਼ਿਆਰਪੁਰ ਦੀ ਸੰਗਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਨੇੜੇ ਰੋਸ਼ਨ ਗਰਾਊਂਡ ਹੁਸ਼ਿਆਰਪੁਰ, ਲੁਧਿਆਣਾ ਦੀ ਸੰਗਤ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ ਲੁਧਿਆਣਾ, ਫਿਰੋਜ਼ਪੁਰ/ਫਾਜਿਲਕਾ ਦੀ ਸੰਗਤ ਗੁਰਦੁਆਰਾ ਸ੍ਰੀ ਸਿੰਘ ਸਭਾ (ਖਾਲਸਾ ਗੁਰਦੁਆਰਾ) ਫਿਰੋਜ਼ਪੁਰ ਕੈਂਟ, ਨਵਾਂ ਸ਼ਹਿਰ/ਬੰਗਾ ਦੀ ਸੰਗਤ ਗੁਰਦੁਆਰਾ ਚਰਨਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ ਵਿਖੇ ਪਹੁੰਚਣ।


author

DILSHER

Content Editor

Related News