SGPC ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ 13 ਹਜ਼ਾਰ ਲੀਟਰ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ
Tuesday, Sep 28, 2021 - 05:17 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿਖੇ 13 ਹਜ਼ਾਰ ਲੀਟਰ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ ਕੀਤਾ ਹੈ। ਇਸ ਪਲਾਂਟ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ। ਇਸ ਆਕਸੀਜਨ ਪਲਾਂਟ ਨਾਲ ਸ਼੍ਰੋਮਣੀ ਕਮੇਟੀ ਦੇ ਹਸਪਤਾਲ ਆਕਸੀਜਨ ਲਈ ਸਵੈ-ਨਿਰਭਰ ਹੋ ਕੇ ਸਿਹਤ ਸੇਵਾਵਾਂ ਪ੍ਰਦਾਨ ਕਰ ਸਕਣਗੇ।
ਸਿੱਧੂ ਦੇ ਅਸਤੀਫੇ ’ਤੇ ਕੈਪਟਨ ਦਾ ਧਮਾਕੇਦਾਰ ਟਵੀਟ, ‘ਮੈਂ ਪਹਿਲਾਂ ਹੀ ਕਿਹਾ ਸੀ ਇਹ ਟਿਕ ਕੇ ਨਹੀਂ ਰਹਿ ਸਕਦਾ’
ਪਲਾਂਟ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ਭਰ ਵਿਚ ਆਕਸੀਜਨ ਦੀ ਪੈਦਾ ਹੋਈ ਕਿੱਲਤ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਆਕਸੀਜਨ ਪਲਾਂਟ ਲਗਾਉਣ ਦਾ ਫ਼ੈਸਲਾ ਕੀਤਾ ਸੀ, ਜਿਸ ਨੂੰ ਅੱਜ ਕਾਰਜਸ਼ੀਲ ਕੀਤਾ ਗਿਆ ਹੈ। ਭਵਿੱਖ ਵਿਚ ਆਕਸੀਜਨ ਦੀ ਪੂਰਤੀ ਲਈ ਲਗਾਤਾਰ ਯਤਨਾਂ ਮਗਰੋਂ ਪਲਾਂਟ ਦਾ ਕਾਰਜਸ਼ੀਲ ਹੋਣਾ ਮਰੀਜ਼ਾਂ ਲਈ ਲਾਹੇਵੰਦਾ ਸਾਬਤ ਹੋਵੇਗਾ। ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਹੀ ਮਾਨਵਤਾ ਦੀ ਭਲਾਈ ਲਈ ਤੱਤਪਰ ਰਹਿੰਦੀ ਹੈ ਅਤੇ ਕੋਰੋਨਾ ਦੇ ਪ੍ਰਕੋਪ ਦੌਰਾਨ ਵੀ ਇਸ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ।
ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੱਧੂ ਦਾ ਜਾਣੋ ਹੁਣ ਤੱਕ ਦਾ ‘ਸਿਆਸੀ ਸਫ਼ਰ’
ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਥੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੂੰ ਮੁਕੰਮਲ ਤੌਰ ’ਤੇ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਸੀ, ਉਥੇ ਹੀ ਪੂਰੇ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਮੁੰਬਈ ਵਿਖੇ ਆਰਜੀ ਤੌਰ ’ਤੇ ਕੋਰੋਨਾ ਵਾਰਡ ਬਣਾ ਕੇ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨਾ ਆਵੇ ਪਰ ਫਿਰ ਵੀ ਭਵਿੱਖੀ ਚਿੰਤਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਆਕਸੀਜਨ ਪਲਾਂਟ ਦੀ ਸਮਰੱਥਾ ਬਾਰੇ ਦੱਸਿਆ ਕਿ ਇਸ ਵਿਚ ਹਰ ਸਮੇਂ 13 ਹਜ਼ਾਰ ਲੀਟਰ ਆਕਸੀਜਨ ਦਾ ਸਟਾਕ ਜਮ੍ਹਾ ਰਹੇਗਾ ਅਤੇ ਇਸ ਦੇ ਨਾਲ ਹੀ 100 ਵੈਂਟੀਲੇਟਰ ਵੀ ਹਰ ਸਮੇਂ ਤਿਆਰ ਰਹਿਣਗੇ।
ਮਿਲੀਅਨ ਲੋਕਾਂ ਦੀਆਂ ਦੁਆਵਾਂ ਨਾਲ ਟਿਕਟਾਕ ਸਟਾਰ ਦੀਪ ਮਠਾਰੂ ਦੀ ਬਚੀ ਜਾਨ, ਸੁਣੋ ਕੀ ਦਿੱਤਾ ਸੁਨੇਹਾ (ਵੀਡੀਓ)
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸੇਵਾਵਾਂ ਨਿਭਾਉਣ ਵਾਲੇ ਮੈਡੀਕਲ ਸਟਾਫ ਨੂੰ ਸਨਮਾਨਿਤ ਕੀਤਾ। ਉਨ੍ਹਾਂ ਸੇਵਾਵਾਂ ਨਿਭਾਉਣ ਵਾਲੇ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਕਟ ਸਮੇਂ ਵਿਚ ਮਾਨਵਤਾ ਦੀ ਬਾਂਹ ਫੜਣ ਨਾਲ ਸ਼੍ਰੋਮਣੀ ਕਮੇਟੀ ਦੀਆਂ ਸਿਹਤ ਸੇਵਾਵਾਂ ਦੀ ਦੁਨੀਆਂ ਭਰ ਵਿਚ ਸ਼ਲਾਘਾ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਸਮਰਪਿਤ ਭਾਵਨਾ ਨਾਲ ਕੋਰੋਨਾ ਸਮੇਂ ਸ਼੍ਰੋਮਣੀ ਕਮੇਟੀ ਦੇ ਸਿਹਤ ਅਮਲੇ ਨੇ ਸੇਵਾ ਨਿਭਾਈ ਹੈ ਉਸ ਨਾਲ ਕੋਰੋਨਾ ਮਰੀਜ਼ਾਂ ਦਾ ਮਨੋਬੱਲ ਹੋਇਆ ਅਤੇ ਉਹ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ