SGPC ਨੇ ਗਿਆਨੀ ਹਰਪ੍ਰੀਤ ''ਤੇ ਲਿਆ ਅਹਿਮ ਫੈਸਲਾ
Tuesday, Dec 31, 2024 - 02:29 PM (IST)
ਅੰਮ੍ਰਿਤਸਰ- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਬੈਠਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਅਹਿਮ ਫੈਸਲਾ ਲਿਆ ਹੈ। ਦੱਸ ਦੇਈਏ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਮਾਮਲੇ 'ਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾ ਦਿੱਤਾ ਹੈ, ਜਿਸ ਕਾਰਨ ਕਈ ਫੈਸਲੇ ਪੈਂਡਿੰਗ 'ਚ ਹਨ। ਐੱਸ. ਜੀ. ਪੀ. ਸੀ. ਨੇ ਐੱਚ.ਐੱਸ. ਜੀ.ਐੱਮ.ਸੀ ਚੋਣਾਂ ਦਾ ਹਵਾਲਾ ਦਿੰਦਿਆਂ ਫੈਸਲਾ ਲਿਆ ਹੈ ਕਿ ਫਿਲਹਾਲ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ 'ਤੇ ਇਕ ਮਹੀਨਾ ਰੋਕ ਜਾਰੀ ਰਹੇਗੀ, ਜਿਸ ਪਿੱਛੋਂ ਸ਼੍ਰੋਮਣੀ ਕਮੇਟੀ ਦੀ ਬੈਠਕ ਹੋਵੇਗੀ ਜਿਸ 'ਚ ਇਹ ਮੁੱਦਾ ਮੁੜ ਵਿਚਾਰਿਆ ਜਾਵੇਗਾ।
ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ 'ਤੇ SGPC ਦਾ U-turn, ਪੰਥ 'ਚੋਂ ਛੇਕਣ ਦਾ ਮਤਾ ਲਿਆ ਵਾਪਸ
ਜ਼ਿਕਰਯੋਗ ਹੈ ਕਿ ਪਿਛਲੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ 'ਤੇ ਰਿਸ਼ਤੇਦਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤੇ ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ। ਇਸ ਜਾਂਚ ਦੌਰਾਨ ਉਨ੍ਹਾਂ ਤੋਂ ਚਾਰਜ ਵਾਪਸ ਲੈ ਲਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਇਹ ਮਹੀਨਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8