SGPC ਦੀ ਵੱਡੀ ਕਾਰਵਾਈ, ਮੈਨੇਜਰ ਤੇ ਅਕਾਊਂਟੈਂਟ ਮੁਅੱਤਲ
Friday, Sep 12, 2025 - 06:32 PM (IST)

ਫ਼ਤਿਹਗੜ੍ਹ ਸਾਹਿਬ/ਖੰਨਾ (ਵਿਪਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਲਾਇੰਗ ਟੀਮ ਵੱਲੋਂ ਖੰਨਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਕੋਟਾ ਵਿਖੇ ਵੱਡੀ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਅਕਾਊਂਟੈਂਟ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਲਸ਼ਕਰੀ ਕੋਟਾਂ ਵਿਖੇ ਚੱਲ ਰਹੀ ਕਾਰ ਸੇਵਾ ਦੌਰਾਨ ਉੱਠੇ ਵੱਡੇ ਵਿਵਾਦ ਨੇ ਆਖ਼ਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰਵਾਈ ਕਰਨ ਲਈ ਮਜ਼ਬੂਰ ਕਰ ਦਿੱਤਾ। ਕੁੱਝ ਦਿਨ ਪਹਿਲਾਂ ਇਕ ਵੀਡਿਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ ਜਿਸ ‘ਚ ਗੁਰਦੁਆਰਾ ਸਾਹਿਬ ਦੇ ਟਰੈਕਟਰ ਰਾਹੀਂ ਕਰੀਬ 400 ਥੈਲੇ ਸੀਮਿੰਟ ਸ਼੍ਰੋਮਣੀ ਕਮੇਟੀ ਦੇ ਇੱਕ ਨੁਮਾਇੰਦੇ ਦੇ ਘਰ ਪਹੁੰਚਦੇ ਦਿਖਾਈ ਦਿੱਤੇ। ਇਸ ਵੀਡਿਓ ਨੇ ਨਾ ਸਿਰਫ ਸਿੱਖ ਜਨਤਾ ਵਿਚ ਰੋਸ ਪੈਦਾ ਕੀਤਾ ਸਗੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦੀ ਸਾਖ ਨੂੰ ਵੀ ਝਟਕਾ ਲਾਇਆ।
ਇਹ ਵੀ ਪੜ੍ਹੋ- ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਦਾ ਐਲਾਨ
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਅੱਗੇ ਰੱਖਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਸ਼ਿਕਾਇਤ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਨੇ ਜਾਂਚ ਬਿਠਾਈ ਅਤੇ ਰਿਪੋਰਟ ਪ੍ਰਾਪਤ ਹੋਣ ਉਪਰੰਤ ਮੈਨੇਜਰ ਗੁਰਚਰਨ ਸਿੰਘ ਸੇਮ ਅਤੇ ਅਕਾਊਂਟੈਂਟ ਕੇਵਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੋਹਾਂ ਨੂੰ ਹੁਣ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਹੈਡਕੁਆਟਰ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਕਾਰ ਸੇਵਾ ਦੇ ਮੁਖੀ ਜਥੇਦਾਰ ਬਾਬਾ ਗੁਰਮੇਲ ਸਿੰਘ ਦੀਆਂ ਸੇਵਾਵਾਂ ਵੀ ਸਮਾਪਤ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਸ਼ਰਾਬ ਦੇ ਲਾਲਚ ਪਿੱਛੇ ਬਜ਼ੁਰਗ ਨੇ ਲਾ ਲਾਈ ਸ਼ਰਤ, ਤੈਰ ਕੇ ਛੱਪੜ ਪਾਰ ਕਰਦਿਆਂ ਹੋਇਆ...
ਸ਼੍ਰੋਮਣੀ ਕਮੇਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਨਾਂ ’ਤੇ ਕਿਸੇ ਵੀ ਕਿਸਮ ਦੀ ਬੇਨਿਯਮਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬਾਨ ਦੀਆਂ ਰਕਮਾਂ ਤੇ ਸਾਧਨਾਂ ਦੀ ਗਲਤ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8