ਗੁ. ਅੰਬ ਸਾਹਿਬ ਦੀ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਦੋ ਹੋਰ ਅਧਿਕਾਰੀ ਸਸਪੈਂਡ
Friday, Apr 03, 2026 - 01:37 PM (IST)
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਬ ਸਾਹਿਬ ਦੀ ਜ਼ਮੀਨ ਮਾਮਲੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਜ਼ਮੀਨ ਘੁਟਾਲੇ ਮਾਮਲੇ 'ਚ ਸਕੱਤਰ ਪ੍ਰਤਾਪ ਸਿੰਘ ਤੋਂ ਬਾਅਦ ਦੋ ਹੋਰ ਮੁਲਾਜ਼ਮਾਂ ਨੂੰ ਮੁਅਤਲ ਕਰ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਵਿੱਚ ਇੱਕ ਗੁਰਦੁਆਰਾ ਸੈਕਸ਼ਨ 85 ਦੇ ਇੰਚਾਰਜ ਗੁਰਮੇਜ ਸਿੰਘ ਤੇ ਦੂਸਰਾ ਸਹਾਇਕ ਸੁਪਰਵਾਈਜ਼ਰ ਜਤਿੰਦਰ ਸਿੰਘ ਨੂੰ ਮੁਅਤਲ ਕੀਤਾ ਹੈ। ਇਸ ਐਕਸ਼ਨ ਨਾਲ ਪੰਥਕ ਅਤੇ ਪ੍ਰਸ਼ਾਸਕੀ ਪੱਧਰ ‘ਤੇ ਚਰਚਾ ਤੇਜ਼ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਫੈਸਲਾ ਪੰਜ ਮੈਂਬਰੀ ਕਮੇਟੀ ਵੱਲੋਂ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪਠਾਨਕੋਟ ਦੇ ਜਸਨੂਰ ਸਿੰਘ ਨੇ ਵਧਾਇਆ ਮਾਣ: CDS-2 ਪ੍ਰੀਖਿਆ 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਪਹਿਲਾ ਰੈਂਕ
ਕੀ ਹੈ ਮਾਮਲਾ
ਅੰਬ ਸਾਹਿਬ ਦੀ ਜ਼ਮੀਨ ਸੰਬੰਧੀ ਕੁਝ ਵਿਵਾਦ ਸਾਹਮਣੇ ਆਏ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜ਼ਮੀਨ ਦੀ ਸੰਭਾਲ ਜਾਂ ਲੈਣ-ਦੇਣ ਵਿੱਚ ਗਲਤੀਆਂ ਹੋਈਆਂ ਹਨ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਅੰਦਰੂਨੀ ਜਾਂਚ ਸ਼ੁਰੂ ਕੀਤੀ। ਸ਼੍ਰੋਮਣੀ ਕਮੇਟੀ ਦਾ ਮਕਸਦ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ, ਸੰਸਥਾ ਦੀ ਪਾਰਦਰਸ਼ਤਾ ਬਣਾਈ ਰੱਖਣਾ ਅਤੇ ਧਾਰਮਿਕ ਸੰਪਤੀ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਅਗਲੇ ਪੜਾਅ 'ਚ ਜਾਂਚ ਹੋਰ ਵੀ ਵਧ ਸਕਦੀ ਹੈ। ਜੇ ਦੋਸ਼ ਸਾਬਤ ਹੁੰਦੇ ਹਨ ਤਾਂ ਹੋਰ ਅਧਿਕਾਰੀਆਂ ‘ਤੇ ਵੀ ਕਾਰਵਾਈ ਹੋ ਸਕਦੀ ਹੈ। ਇਸਦੇ ਨਾਲ ਹੀ SGPC ਵੱਲੋਂ ਜਲਦ ਹੀ ਅਧਿਕਾਰਿਕ ਬਿਆਨ ਜਾਂ ਵਿਸਥਾਰਪੂਰਵਕ ਰਿਪੋਰਟ ਜਾਰੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
