SGPC ਪ੍ਰਧਾਨ ਦਾ ਵੱਡਾ ਐਲਾਨ, ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਹਾਈਕੋਰਟ ਜਾਣ ਦਾ ਫ਼ੈਸਲਾ

Friday, Jan 27, 2023 - 08:15 PM (IST)

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਹਾਈਕੋਰਟ ਜਾਣ ਦਾ ਫ਼ੈਸਲਾ ਲਿਆ ਹੈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕਮੇਟੀ ਨੇ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਵਿਚ ਸਜ਼ਾ ਭੁਗਤ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਹਾਈਕੋਰਟ ਵਿਚ ਰਿਟ ਪਟੀਸ਼ਨ ਪਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਬੰਦੀ ਸਿੰਘਾਂ ਨੂੰ ਹਰ ਮਹੀਨੇ ਮਿਲੇਗਾ ਸਨਮਾਨ ਭੱਤਾ, SGPC ਨੇ ਲਏ ਕਈ ਅਹਿਮ ਫ਼ੈਸਲੇ

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪੈਰੋਲ ’ਤੇ ਆਏ ਰਾਮ ਰਹੀਮ ਨੂੰ ਸੂਬਾ ਮਹਿਮਾਨ ਵਜੋਂ ਸੱਦਣਾ ਨਿਆਂਪਾਲਿਕਾ ਦੀ ਵੱਡੀ ਤੌਹੀਨ ਹੈ ਅਤੇ ਇਸ ਦੇ ਨਾਲ ਹੀ ਉਸ ਨੂੰ ਬਾਰ-ਬਾਰ ਪੈਰੋਲ ਦੇਣਾ ਅਤੇ 90 ਦਿਨਾਂ ਦੀ ਸਜ਼ਾ ਮੁਆਫ਼ ਕਰਨਾ ਸੱਭਿਅਕ ਸਮਾਜ ਵਿਚ ਸਵੀਕਾਰਨਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਵਿਰੁੱਧ ਬੇਅਦਬੀ ਦੇ ਮਾਮਲਿਆਂ ਵਿਚ ਵੀ ਅਦਾਲਤੀ ਪ੍ਰਕਿਰਿਆ ਜਾਰੀ ਹੈ, ਲਿਹਾਜ਼ਾ ਉਸ ਦੇ ਬਾਹਰ ਆਉਣ ਨਾਲ ਕੇਸ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਹਾਈ ਕੋਰਟ ਜਾਵੇਗੀ ਅਤੇ ਲੋਡ਼ ਪੈਣ ’ਤੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
 


Anmol Tagra

Content Editor

Related News