ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

Monday, Aug 24, 2026 - 04:20 PM (IST)

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਅੰਮ੍ਰਿਤਸਰ(ਸਰਬਜੀਤ)- ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਅਤੇ ਵਿੱਦਿਅਕ ਅਦਾਰਿਆਂ ਵਿਚ ਸੁਖਮਨੀ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੌਜੀ ਟਿਕਾਣਿਆਂ 'ਤੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਲੰਘੇ ਦਿਨੀ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10 ਵਜੇ ਪਾਏ ਜਾਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੌਜੀ ਟਿਕਾਣਿਆਂ 'ਤੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ 29 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 29 ਅਗਸਤ ਅਰਦਾਸ ਸਮਾਗਮ ਕਰਵਾਉਣ। 

ਇਹ ਵੀ ਪੜ੍ਹੋ- ਪੰਜਾਬ : ਦਰਗਾਹ 'ਚ ਮੇਲੇ ਦੌਰਾਨ ਵੱਡਾ ਹਾਦਸਾ, 2 ਨੌਜਵਾਨਾਂ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਬਲਵਿੰਦਰ ਸਿੰਘ ਕਾਹਲਵਾਂ ਨੇ ਖਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਅਤੇ ਗੰਭੀਰ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਦੀ ਪੈਰੋਲ ਦੀ ਕੀਤੀ ਜਾ ਰਹੀ ਪੈਰਵੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਮਲੀ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ। ਇਸੇ ਤਰ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰਾਂ ਦੀ ਅਣਮਨੁੱਖੀ ਪਹੁੰਚ ਦੁਖਦਾਈ ਹੈ। ਸਰਕਾਰਾਂ ਨੂੰ ਅੜੀ ਛੱਡਣੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦਾ ਬੁਰਾ ਹਾਲ, ਕਈ ਦਿਨਾਂ ਤੋਂ ਬੱਚੇ ਨਹੀਂ ਗਏ ਸਕੂਲ-ਕਾਲਜ, ਮੀਂਹ ਮਗਰੋਂ ਹੋਰ ਵਿਗੜੇ ਹਾਲਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News