ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ SGPC ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਦੇ ਨਾਂ DC ਨੂੰ ਦਿੱਤਾ ਮੰਗ ਪੱਤਰ

Saturday, Apr 01, 2023 - 03:10 AM (IST)

ਅੰਮ੍ਰਿਤਸਰ (ਸਰਬਜੀਤ) : ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁੱਕਰਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ।

ਇਹ ਵੀ ਪੜ੍ਹੋ : ਪੁਲਸ ਤੇ ਲੁਟੇਰਿਆਂ 'ਚ ਮੁੱਠਭੇੜ, ਗੋਲ਼ੀ ਲੱਗਣ ਨਾਲ ਕਾਂਸਟੇਬਲ ਗੰਭੀਰ ਜ਼ਖ਼ਮੀ, 2 ਲੁਟੇਰੇ ਕਾਬੂ (ਵੀਡੀਓ)

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਲਿਖਿਆ ਇਕ ਮੰਗ ਪੱਤਰ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ 'ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰੀ ਜਥੇ ਤੇ ਪ੍ਰਚਾਰਕ ਸ਼ਾਮਲ ਹੋਏ। ਧਾਮੀ ਨੇ ਆਖਿਆ ਕਿ ਮੌਜੂਦਾ ਹਾਲਾਤ ਲਈ ਸਿੱਧੇ ਤੌਰ ’ਤੇ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ : ਡਿਊਟੀ ਤੋਂ ਪਰਤ ਰਹੀ ਮਹਿਲਾ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ, 2 ਮਹੀਨੇ ਪਹਿਲਾਂ ਕੈਨੇਡਾ 'ਚ ਹੋਇਆ ਸੀ ਵਿਆਹ

PunjabKesari

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿੱਚ ਧਰਨਾ ਦਿੱਤਾ। ਇੱਥੋਂ ਸ਼੍ਰੋਮਣੀ ਕਮੇਟੀ ਦੇ 5 ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਮੁੱਖ ਮੰਤਰੀ ਦੇ ਨਾਂ ’ਤੇ ਭੇਜੇ ਗਏ ਮੰਗ ਪੱਤਰ 'ਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਰ ਕੀਤੇ ਗਏ ਸਾਰੇ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜਵਾਨਾਂ ’ਤੇ ਲਗਾਇਆ ਗਿਆ ਐੱਨ. ਐੱਸ. ਏ. ਹਟਾਉਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ : ਨਹੀਂ ਰਹੇ ਪ੍ਰਸਿੱਧ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਆਦਿ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News