ਭਾਰਤ-ਪਾਕਿਸਤਾਨ ਤਣਾਅ: SGPC ਨੇ ਗੁਰਦੁਆਰਿਆਂ ''ਚ ਰਹਿਣ ਤੇ ਲੰਗਰ ਉਪਲੱਬਧ ਕਰਾਉਣ ਦਾ ਚੁੱਕਿਆ ਬੀੜਾ

Wednesday, May 07, 2025 - 06:48 PM (IST)

ਭਾਰਤ-ਪਾਕਿਸਤਾਨ ਤਣਾਅ: SGPC ਨੇ ਗੁਰਦੁਆਰਿਆਂ ''ਚ ਰਹਿਣ ਤੇ ਲੰਗਰ ਉਪਲੱਬਧ ਕਰਾਉਣ ਦਾ ਚੁੱਕਿਆ ਬੀੜਾ

ਅੰਮ੍ਰਿਤਸਰ (ਏਜੰਸੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ-ਪਾਕਿਸਤਾਨ ਵਿੱਚ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਵਿੱਚ ਲੰਗਰ ਦਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਕਾਰਨ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਪ੍ਰਬੰਧਿਤ ਗੁਰਦੁਆਰਿਆਂ ਵਿੱਚ ਠਹਿਰਨ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ: 'ਆਪ੍ਰੇਸ਼ਨ ਸਿੰਦੂਰ' 'ਤੇ ਬੋਲੀ ਪਹਿਲਗਾਮ 'ਚ ਮਾਰੇ ਗਏ ਨੇਵੀ ਅਫਸਰ ਦੀ ਪਤਨੀ ਹਿਮਾਂਸ਼ੀ, ਸਰਕਾਰ ਨੂੰ ਕੀਤੀ ਇਹ ਬੇਨਤੀ

ਇਸ ਸਬੰਧੀ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਅੰਮ੍ਰਿਤਸਰ, ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪ: 6ਵੀਂ ਹੁਸ਼ਿਆਰਨਗਰ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ 6ਵੀਂ ਅੰਮ੍ਰਿਤਸਰ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਤਰਨਤਾਰਨ, ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਨ ਤਰਨਤਾਰਨ, ਗੁਰਦੁਆਰਾ ਜਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜੀਦਪੁਰ ਫਿਰੋਜ਼ਪੁਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਠੱਠਾ ਤਰਨਤਾਰਨ, ਗੁਰਦੁਆਰਾ ਬਾਬਾ ਬੁੱਢਾ ਸਿੰਘ ਜੀ ਤੇਜਾ ਕਲਾਂ ਗੁਰਦਾਸਪੁਰ, ਗੁਰਦੁਆਰਾ ਸਾਂਹ ਸਾਹਿਬ ਪਿੰਡ ਬਾਸਰਕੇ ਗਿੱਲਾਂ ਅੰਮ੍ਰਿਤਸਰ ਅਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ, ਗੁਰੂ ਕਾ ਬਾਗ ਘੁੱਕੇਵਾਲੀ ਅੰਮ੍ਰਿਤਸਰ ਦੇ ਪ੍ਰਬੰਧਕਾਂ ਨੂੰ ਪੱਤਰ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜਾਣੋ 1947 ਤੋਂ ਹੁਣ ਤੱਕ ਕਦੋਂ-ਕਦੋਂ ਆਹਮੋ-ਸਾਹਮਣੇ ਹੋਏ ਭਾਰਤ-ਪਾਕਿਸਤਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News