ਅੱਜ ਚੁਣਿਆ ਜਾਵੇਗਾ SGPC ਪ੍ਰਧਾਨ, ਐਡਵੋਕੇਟ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ

Monday, Oct 28, 2024 - 09:50 AM (IST)

ਅੱਜ ਚੁਣਿਆ ਜਾਵੇਗਾ SGPC ਪ੍ਰਧਾਨ, ਐਡਵੋਕੇਟ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਹੋਣ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਨਵੇਂ ਪ੍ਰਧਾਨ ਦੇ ਹੱਕ ਵਿਚ ਵੋਟਿੰਗ ਕੀਤੀ ਜਾਵੇਗੀ। ਇਹ ਚੋਣ ਸ਼੍ਰੋਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਉਮੀਦਵਾਰ ਐਲਾਨਿਆ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ

ਜਾਣਕਾਰੀ ਅਨੁਸਾਰ ਅੱਜ ਪੂਰੇ ਪੰਜਾਬ ਦੇ ਮੈਂਬਰਾਂ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਐੱਸ. ਜੀ. ਪੀ. ਸੀ. ਮੈਂਬਰ ਗੁਰਿੰਦਰ ਸਿੰਘ ਬਾਵਾ ਵੀ ਉਚੇਚੇ ਤੌਰ ’ਤੇ ਪਹੁੰਚੇ ਹਨ। ਚੋਣਾਂ ਸਬੰਧੀ ਬੀਤੇ ਕੱਲ੍ਹ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਸਮੁੱਚੀ ਲੀਡਰਸ਼ਿਪ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿਚ ਨਿੱਤਰ ਕੇ ਸਾਹਮਣੇ ਆਈ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ

ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ  ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News